ਪੱਤਰ ਪੇ੍ਰਰਕ, ਅਬੋਹਰ : ਅਬੋਹਰ ਦੀ ਨਗਰ ਥਾਣਾ-1 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਗਿ੍ਫਤਾਰ ਕੀਤਾ ਹੈ। ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਣੇ ਮਲੋਟ ਰੋਡ ਨੇੜੇ ਸੀਡ ਫਾਰਮ ਕੋਲ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਮੋਟਰਸਾਈਕਲ ‘ਤੇ ਆ ਰਹੇ ਇਕ ਸ਼ੱਕੀ ਨੌਜਵਾਨ ਨੂੰ ਰੋਕ ਕੇ ਜਦ ਵਾਹਨ ਦੇ ਕਾਗਜਾਤ ਵਿਖਾਉਣ ਲਈ ਕਿਹਾ ਤਾਂ ਉਸ ਕੋਲ ਕੋਈ ਵੀ ਕਾਗਜਾਤ ਨਾ ਮਿਲਿਆ। ਸਖ਼ਤੀ ਕਰਨ ‘ਤੇ ਉਸਨੇ ਦੱਸਿਆ ਕਿ ਇਹ ਮੋਟਰਸਾਈਕਲ ਚੋਰੀ ਦਾ ਹੈ। ਪੁਲਿਸ ਨੇ ਫੜੇ ਗਏ ਨੌਜਵਾਨ ਦੀ ਪਛਾਣ ਨਰੋਤਮ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਫਤਿਹਗੜ੍ਹ ਲਾਧੂਕਾ ਥਾਣਾ ਸਦਰ ਫਾਜ਼ਿਲਕਾ ਵੱਜੋਂ ਕੀਤੀ ਹੈ। ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



