ਦਲਵਿੰਦਰ ਸਿੰਘ ਮਨੋਚਾ, ਗੜ੍ਹਸ਼ੰਕਰ : ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੜ੍ਹਸ਼ੰਕਰ ਦੀ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਧਾਨ ਤਰਲੋਕ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ। ਗਿੱਦੜਬਾਹਾ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਕਰਵਾਏ ਜਾ ਰਹੇ ਸਾਲਾਨਾ ਸਰਬ ਹਿੰਦ ਸਮਾਗਮ ਵਿਚ ਸ਼ਾਮਲ ਹੋਣ ਸਬੰਧੀ ਵਿਚਾਰ ਵਟਾਂਦਰਾ ਕੀਤਾ। ਪ੍ਰਧਾਨ ਤਰਲੋਕ ਸਿੰਘ ਨੇ ਦੱਸਿਆ ਕਿ 30 ਸਤੰਬਰ ਨੂੰ ਸੁਸਾਇਟੀ ਦੇ 25 ਮੈਂਬਰਾਂ ਦਾ ਜਥਾ ਗੜ੍ਹਸ਼ੰਕਰ ਤੋਂ ਰਵਾਨਾ ਹੋਵੇਗਾ ਜੋ ਕਿ ਗਿੱਦੜਬਾਹਾ ਵਿਖੇ ਹੋ ਰਹੇ ਸਮਾਗਮ ਤੇ 1 ਅਕਤੂਬਰ ਨੂੰ ਕੱਢੇ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ‘ਚ ਸ਼ਾਮਿਲ ਹੋਵੇਗਾ। ਇਸ ਮੌਕੇ ਅਨੂਪ ਸਿੰਘ ਭੱਦਰੂ, ਜਸਵਿੰਦਰ ਸਿੰਘ ਬਜਾਜ, ਕਰਪੂਲ ਸਿੰਘ, ਸਵਰਨ ਸਿੰਘ, ਧਰਮਜੀਤ ਸਿੰਘ ਰਾਜਾ, ਓਂਕਾਰ ਸਿੰਘ, ਜਸਵੀਰ ਸਿੰਘ, ਸੁਰਿੰਦਰ ਸਿੰਘ, ਮਹਿੰਦਰ ਸਿੰਘ ਆਦਿ ਮੈਂਬਰ ਹਾਜ਼ਰ ਹੋਏ।