ਸਟਾਫ ਰਿਪੋਰਟਰ, ਫਿਰੋਜ਼ਪੁਰ: ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਤੇ ਇਕ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਏਐੱਸਆਈ ਤਰਲੋਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਸਬੰਧੀ ਦਫ਼ਤਰ ਐੱਸਐੱਸਪੀ ਤੋਂ ਕਾਨਵੈਂਟ ਸਕੂਲ ਨੂੰ ਜਾਂਦੇ ਕੱਚੇ ਰਸਤੇ ‘ਤੇ ਪੁੱਜੇ ਤਾਂ ਇਕ ਨੌਜਵਾਨ ਸ਼ਹਿਬਾਜ ਸਿੰਘ ਉਰਫ ਿਢੱਲੋਂ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਨਵਾਂ ਕਿਲਾ ਮੋਟਰਸਾਈਕਲ ਹੀਰੋ ਸਪਲੈਂਡਰ ਨੰਬਰ ਪੀਬੀ 05 ਏਆਰ 1040 ‘ਤੇ ਆਉਂਦਾ ਵਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਤੇ ਇਕ ਦਮ ਮੋਟਰਸਾਈਕਲ ਪਿੱਛੇ ਮੋੜ ਕੇ ਭੱਜਣ ਲੱਗਾ, ਜਿਸ ਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਅ ‘ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



