ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਮਾਛੀਵਾੜਾ-ਕੁਹਾੜਾ ਰੋਡ ‘ਤੇ ਬੁੱਧਵਾਰ ਸਵੇਰੇ ਵਾਪਰੇ ਸੜਕ ਹਾਦਸੇ ‘ਚ ਇੱਕ ਪ੍ਰਰਾਈਵੇਟ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਇਸ਼ੂ ਮਹਿਤਾ (25) ਵਾਸੀ ਜਨਤਾ ਨਗਰ, ਲੁਧਿਆਣਾ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਸ਼ੂ ਮਹਿਤਾ ਆਪਣੀ ਕਾਰ ‘ਤੇ ਦੋਸਤ ਨਾਲ ਲੁਧਿਆਣਾ ਤੋਂ ਮਾਛੀਵਾੜਾ ਨੂੰ ਆ ਰਿਹਾ ਸੀ ਕਿ ਪਿੰਡ ਰਾਜਗੜ੍ਹ ਅੱਡੇ ਨੇੜੇ ਮਾਛੀਵਾੜਾ ਵਲੋਂ ਆ ਰਹੇ ਟਿੱਪਰ ਨਾਲ ਉਸ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ ਤੇ ਇਸ ਦੇ ਚਾਲਕ ਇਸ਼ੂ ਮਹਿਤਾ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੂਜਾ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ।
ਕਾਰ ਤੇ ਟਿੱਪਰ ਵਿਚਕਾਰ ਹੋਈ ਟੱਕਰ ਦਾ ਧਮਾਕਾ ਸੁਣ ਕੇ ਆਸ-ਪਾਸ ਖੇਤਾਂ ‘ਚ ਕੰਮ ਕਰਦੇ ਮਜ਼ਦੂਰ ਮੌਕੇ ‘ਤੇ ਪੁੱਜੇ ਜਿਨ੍ਹਾਂ ਬੜੀ ਮੁਸ਼ਕਲ ਨਾਲ ਇਸ਼ੂ ਮਹਿਤਾ ਦੀ ਲਾਸ਼ ਨੂੰ ਬਾਹਰ ਕੱਿਢਆ ਜਦਕਿ ਦੂਜੇ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ। ਘਟਨਾ ਤੋਂ ਬਾਅਦ ਟਿੱਪਰ ਚਾਲਕ ਗੱਡੀ ਛੱਡ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮਦਨ ਲਾਲ ਵਲੋਂ ਇਸ਼ੂ ਮਹਿਤਾ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਗਿਆ ਹੈ ਤੇ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮਿ੍ਤਕ ਇਸ਼ੂ ਮਹਿਤਾ ਦੇ ਪਰਿਵਾਰ ‘ਚ ਪਤਨੀ ਤੋਂ ਇਲਾਵਾ 2 ਛੋਟੇ-ਛੋਟੇ ਬੱਚੇ ਹਨ।


