ਗੁਰਬਚਨ ਸਿੰਘ ਬੌਂਦਲੀ, ਸਮਰਾਲਾ : ਸਥਾਨਕ ਮਸੰਦ ਮੁਹੱਲਾ ‘ਚ ਕਰੀਬ ਇਕ ਸਾਲ ਤੋਂ ਸੀਵਰੇਜ ਦੇ ਧੱਸਣ ਕਾਰਨ ਮੁਹੱਲਾ ਵਾਸੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁਹੱਲਾ ਵਾਸੀਆਂ ਨੇ ਇਸ ਸਬੰਧੀ ਕਈ ਵਾਰ ਨਗਰ ਕੌਂਸਲ ਨੂੰ ਸ਼ਿਕਾਇਤ ਕੀਤੀ ਹੈ ਪਰ ਅੱਜ ਤਕ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਨਿਕਲਿਆ।

ਇਲਾਕਾ ਵਾਸੀ ਗਗਨਦੀਪ ਸ਼ਰਮਾ ਦਾ ਕਹਿਣਾ ਹੈ ਕਿ ਮੁਹੱਲੇ ‘ਚ ਸੀਵਰੇਜ ਦਾ ਢੱਕਣ ਧੱਸੇ ਨੂੰ ਲਗਪਗ ਇਕ ਸਾਲ ਦਾ ਸਮਾਂ ਹੋ ਗਿਆ ਹੈ, ਜਿਸ ਕਾਰਨ ਸਵੇਰੇ-ਸ਼ਾਮ ਗੰਦਾ ਪਾਣੀ ਨਿਕਲਦਾ ਹੈ ਤੇ ਆਉਣ-ਜਾਣ ਲਈ ਮਹੁੱਲਾ ਵਾਸੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਨਾਂ ਹੀ ਨਹੀਂ ਕਈ ਵਾਰ ਇਸ ਕਾਰਨ ਰਾਹਗੀਰ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ। ਇਲਾਕਾਵਾਸੀ ਗਗਨਦੀਪ ਸ਼ਰਮਾ ਤੇ ਵਿਜੇ ਕੁਮਾਰ ਨੇ ਦੱਸਿਆ ਇਸ ਸਬੰਧੀ ਕਈ ਵਾਰ ਨਗਰ ਕੌਂਸਲ ਨੂੰ ਇਸ ਸਮੱਸਿਆ ਦੇ ਹੱਲ ਲਈ ਕਿਹਾ ਹੈ ਪਰ ਅਜੇ ਤਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਨਗਰ ਕੌਂਸਲ ਤੋਂ ਮੰਗ ਕੀਤੀ ਕਿ ਇਸ ਸਮੱਸਿਆ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ।

ਇਸ ਸਬੰਧੀ ਨਗਰ ਕੌਂਸਲ ਪ੍ਰਧਾਨ ਕਰਨਵੀਰ ਿਢੱਲੋਂ ਨੇ ਕਿਹਾ ਇਹ ਮਾਮਲਾ ਉਨ੍ਹਾਂ ਦੇ ਧਿਆਨ ‘ਚ ਆਇਆ ਹੈ। ਜਲਦੀ ਹੀ ਮੁਹੱਲਾਵਾਸੀਆਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ।