ਸੁਰਿੰਦਰ ਅਰੋੜਾ, ਮੁੱਲਾਂਪੁਰ ਦਾਖਾ : ਢਾਟਾ ਫਾਉਂਡੇਸ਼ਨ ਕੈਨੇਡਾ ਵੱਲੋਂ ਗੁਰੂ ਨਾਨਕ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ ਭਲਕੇ 29 ਅਕਤੂਬਰ ਦਿਨ ਐਤਵਾਰ ਸਥਾਨਕ ਗੁਰਮਤਿ ਭਵਨ ਵਿਖੇ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਡਾ. ਅਮਰਪ੍ਰਰੀਤ ਸਿੰਘ ਦਿਓਲ ਨੇ ਦੱਸਿਆ ਇਸ ਕੈਂਪ ‘ਚ ਆਏ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਰੂਬੀ ਨੈਲਸਨ ਹਸਪਤਾਲ ਜਲੰਧਰ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਸਵੇਰੇ 8 ਵਜੇ ਤੋਂ ਇਕ ਵਜੇ ਤਕ ਕੀਤੀ ਜਾਵੇਗੀ ਤੇ ਹਰ ਮਰੀਜ਼ ਨੂੰ ਲੋੜ ਅਨੁਸਾਰ ਮੁਫਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


