ਸੰਤੋਸ਼ ਕੁਮਾਰ ਸਿੰਗਲਾ, ਮਲੌਦ : ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਬਹਾਦਰ ਸਿੰਘ ਸੋਮਲ ਖੇੜੀ ਨੇ ਆਪ ਆਗੂਆਂ ਦੀ ਹਾਜਰੀ ‘ਚ ਦੱਸਿਆ ਕਿ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਰਟੀ ਵਲੰਟੀਅਰਾਂ ਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਤੇ ਹੋਰ ਪਾਰਟੀ ਸਰਗਰਮੀਆਂ ਲਈ ਉਹ ਰੋਜਾਨਾ ਪਾਰਟੀ ਦੇ ਮਲੌਦ ਦਫ਼ਤਰ ਵਿਖੇ ਬੈਠਿਆ ਕਰਨਗੇ।

ਉਨ੍ਹਾਂ ਕਿਹਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਹਰ ਸਮੇਂ ਹਲਕੇ ਦੇ ਲੋਕਾਂ ਦੀ ਸਹੂਲਤ, ਭਲਾਈ ਤੇ ਵਿਕਾਸ ਲਈ ਤਤਪਰ ਹਨ। ਇਸ ਮੌਕੇ ਸ਼ਮਸ਼ੇਰ ਸਿੰਘ, ਸਾਬਕਾ ਕੌਂਸਲਰ ਰਛਪਾਲ ਸਿੰਘ ਪਾਲਾ ਸੋਮਲ ਖੇੜੀ, ਯੂਥ ਆਗੂ ਆੜ੍ਹਤੀ ਹਰਜਸਪ੍ਰਰੀਤ ਸਿੰਘ, ਚਮਕੌਰ ਸਿੰਘ, ਮਨਪ੍ਰਰੀਤ ਸਿੰਘ ਸੋਮਲ, ਸੁਖਦੇਵ ਸਿੰਘ ਆਦਿ ਹਾਜ਼ਰ ਸਨ।