ਜੇਐੱਨਐੱਨ, ਬਦਾਯੂੰ : ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਵਿਚ ਸੋਮਵਾਰ ਸਵੇਰੇ ਦੋ ਸਕੂਲੀ ਵਾਹਨ ਆਪਸ ਵਿਚ ਟਕਰਾ ਗਏ, ਜਿਸ ਵਿਚ ਦੋ ਬੱਚਿਆਂ ਤੇ ਇਕ ਡਰਾਈਵਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅੱਠ ਬੱਚਿਆਂ ਨੂੰ ਜ਼ਿਲ੍ਹਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਹਸਪਤਾਲ ਵਿਚ ਦਾਖ਼ਲ ਸਾਰੇ ਅੱਠ ਬੱਚਿਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਹ ਹਾਦਸਾ ਸੋਮਵਾਰ ਸਵੇਰੇ ਕਰੀਬ 8.45 ਵਜੇ ਬਦਾਯੂੰ ਦੇ ਨਵੀਗੰਜ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਵਾਹਨਾਂ ਦੀ ਰਫਤਾਰ ਬਹੁਤ ਜ਼ਿਆਦਾ ਸੀ ਅਤੇ ਇਨ੍ਹਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਵੈਨ ਮਿਆਊ ਕਸਬੇ ਦੇ ਐੱਸਆਰਪੀਐੱਸ ਸਕੂਲ ਦੀ ਵੈਨ ਸੀ ਤੇ ਸੱਤਿਆਦੇਵ ਇੰਟਰ ਕਾਲਜ ਦੀ ਬੱਸ ਪਿੰਡਾਂ ਦੇ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਸੀ।
ਉਸਵਾਨ ਥਾਣਾ ਖੇਤਰ ਦੇ ਪਿੰਡ ਨਵੀਗੰਜ ਨੇੜੇ SRPS ਇੰਗਲਿਸ਼ ਮੀਡੀਅਮ ਸਕੂਲ ਗੌਤਰਾ ਦੀ ਵੈਨ ਅਤੇ ਸਤਿਆਦੇਵ ਇੰਟਰ ਕਾਲਜ ਮਿਆਊਂ ਦੇ ਵਿਦਿਆਰਥੀਆਂ ਨਾਲ ਭਰੀ ਬੱਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ‘ਚ ਵੈਨ ਚਾਲਕ ਅਤੇ ਉਸੇ ਵੈਨ ‘ਚ ਮੌਜੂਦ ਵਿਦਿਆਰਥੀਆਂ ਦੀ ਮੌਤ ਹੋ ਗਈ, ਜਦੋਂਕਿ ਬੱਸ ਅਤੇ ਵੈਨ ‘ਚ ਸਵਾਰ 12 ਵਿਦਿਆਰਥੀ ਜ਼ਖਮੀ ਹੋ ਗਏ।
ਹਾਦਸੇ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਸੂਚਨਾ ਮਿਲਦਿਆਂ ਹੀ ਬੱਚਿਆਂ ਦੇ ਪਰਿਵਾਰਕ ਮੈਂਬਰ ਵੀ ਪਹੁੰਚ ਗਏ। ਜ਼ਖਮੀ ਬੱਚਿਆਂ ਨੂੰ ਬਾਹਰ ਕੱਢ ਕੇ ਸੜਕ ‘ਤੇ ਲਿਟਾ ਦਿੱਤਾ ਗਿਆ, ਜਿਸ ਕਾਰਨ ਕਈ ਬੱਚਿਆਂ ਦੀ ਮੌਤ ਹੋਣ ਦੀ ਖਬਰ ਫੈਲ ਗਈ।
ਸੂਚਨਾ ਮਿਲਦਿਆਂ ਹੀ ਕਈ ਥਾਣਿਆਂ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਸਾਰੇ ਜ਼ਖਮੀਆਂ ਨੂੰ ਸੀਐੱਚਸੀ ਮਿਆਊਂ ਭੇਜਿਆ ਗਿਆ। ਉਥੋਂ ਅੱਠ ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।


