ਸੰਜੀਵ ਗੁਪਤਾ, ਜਗਰਾਓਂ : ਸ਼ਹਿਰ ਦੇ ਗੁਰੂ ਘਰਾਂ ‘ਚ ਚੌਥੇ ਪਾਤਸ਼ਾਹ ਸ੍ਰੀ ਗੁੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵ ਨਾਲ ਮਨਾਇਆ ਗਿਆ।

ਜਗਰਾਓਂ ਦੇ ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ, ਗੁਰਦੁੁਆਰਾ ਗੋਬਿੰਦਪੁੁਰਾ ਮਾਈ ਦਾ, ਗੁਰਦੁਆਰਾ ਭਜਨਗੜ੍ਹ ਸਾਹਿਬ, ਗੁਰਦੁਆਰਾ ਮਾਤਾ ਸਾਹਿਬ ਕੌਰ ‘ਚ ਸੰਗਤ ਨੇ ਗੁਰੂ ਘਰਾਂ ‘ਚ ਹਾਜ਼ਰੀ ਲਗਵਾਈ। ਕਰੀਬ ਇਕ ਮਹੀਨੇ ਤੋਂ ਚੱਲ ਰਹੀ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ ਉਪਰੰਤ ਗੁੁਰਦੁੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਪਰਮਿੰਦਰ ਸਿੰਘ ਜੱਟਪੁੁਰੀ ਦੇ ਜਥੇ ਨੇ ਰਸਭਿੰਨਾਂ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਸਿੱਧ ਵਿਦਵਾਨ ਭਾਈ ਹਰਪ੍ਰਰੀਤ ਸਿੰਘ ਨੇ ਕਥਾ ਕਰਦਿਆਂ ਗੁੁਰੂ ਰਾਮਦਾਸ ਸਾਹਿਬ ਜੀ ਦੇ ਜੀਵਨ ਤੇ ਚਾਨਣਾ ਪਾਇਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਇੰਦਰਦੀਪ ਸਿੰਘ (ਰਿੰਕੀ ਚਾਵਲਾ) ਨੇ ਸਿੱਖ ਸੰਗਤ ਨੂੰ ਪ੍ਰਕਾਸ਼ ਪੁੁਰਬ ਦੀ ਵਧਾਈ ਦਿੰਦਿਆਂ ਕਿਹਾ ਸਾਨੂੰ ਗੁੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਅਮਲ ਕਰਨਾ ਚਾਹੀਦਾ ਹੈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਸੇਵਾ ਕਰਨ ਵਾਲੇ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਦੇ ਪ੍ਰਧਾਨ ਪਿੰ੍ਸੀਪਲ ਚਰਨਜੀਤ ਸਿੰਘ ਭੰਡਾਰੀ, ਗੁਰਦੁਆਰਾ ਗੋਬਿੰਦਪੁਰਾ ਦੇ ਪ੍ਰਧਾਨ ਪ੍ਰਤਾਪ ਸਿੰਘ ਤੇ ਗੁਰਦੁਆਰਾ ਭਜਨਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਗੁੁਰਪ੍ਰਰੀਤ ਸਿੰਘ ਨੇ ਸਿੱਖ ਸੰਗਤਾਂ ਨੂੰ ਪ੍ਰਕਾਸ਼ ਪੁੁਰਬ ਦੀ ਵਧਾਈ ਦਿੱਤੀ।