ਪੱਤਰ ਪੇ੍ਰਰਕ, ਖੰਨਾ : ਸੋਮਵਾਰ ਦੇਰ ਸ਼ਾਮ ਗੁਰਦੁਆਰਾ ਕਲਗੀਧਰ ਜੀਟੀ ਰੋਡ ਦੇ ਨਜ਼ਦੀਕ ਕੈਂਟਰ ਦੀ ਲਪੇਟ ‘ਚ ਆਉਣ ਕਾਰਨ ਪੈਦਲ ਜਾ ਰਹੇ ਵਿਅਕਤੀ ਦੀ ਮੌਤ ਹੋ ਗਈ। ਮਿ੍ਤਕ ਵਿਅਕਤੀ ਦੀ ਪਛਾਣ ਗੁਰਮੁਖ ਸਿੰਘ 70 ਸਾਲ ਵਾਸੀ ਪਿੰਡ ਸਿਹੋੜਾ ਵਜੋਂ ਹੋਈ। ਥਾਣਾ ਸਿਟੀ 2 ਖੰਨਾ ਦੇ ਐੱਸਐੱਚਓ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਸ਼ਾਮ ਵੇਲੇ ਗੁਰਮੁਖ ਸਿੰਘ ਪੈਦਲ ਜਾ ਰਿਹਾ ਸੀ ਜਦੋਂ ਉਹ ਗੁਰਦੁਆਰਾ ਕਲਗੀਧਰ ਸਾਹਿਬ ਨੇੜੇ ਪੁੱਜਾ ਤਾਂ ਪਿੱਛੋਂ ਆ ਰਹੇ ਕੈਂਟਰ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਗੁਰਮੁਖ ਸਿੰਘ ਦੀ ਘਟਨਾ ਸਥਾਨ ‘ਤੇ ਹੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਅਧਿਕਾਰੀ ਏਐੱਸਆਈ ਹਰਨੇਕ ਸਿੰਘ ਦੱਸਿਆ ਕਿ ਕੈਂਟਰ ਚਾਲਕ ਦੀ ਪਛਾਣ ਜਗਜੀਤ ਸਿੰਘ ਵਾਸੀ ਪਿੰਡ ਇਕੋਲਾਹਾ ਨੂੰ ਕਾਬੂ ਕਰਕੇ ਉਸ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮਿ੍ਤਕ ਗੁਰਮੁਖ ਸਿੰਘ ਦੀ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤੀ ਹੈ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


