ਸਟਾਫ ਰਿਪੋਰਟਰ, ਖੰਨਾ : ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪਿੰਡ ਬੁਟਾਹਰੀ ਵਿਖੇ ਕਰੀਬ 32 ਏਕੜ 7 ਕਨਾਲ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ। ਇਸ ਸਬੰਧੀ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਪਿੰਡ ਬੁਟਾਹਰੀ ਵਿਖੇ ਕਰੀਬ 32 ਏਕੜ 7 ਕਨਾਲ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ।

ਕੈਬਿਨੇਟ ਮੰਤਰੀ ਦੇ ਨਾਲ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਦੱਸਿਆ ਸਰਪੰਚ ਤੇ ਬੀਡੀਪੀਓ ਵੱਲੋਂ ਪਹਿਲਾਂ ਮਾਰਚ 2023 ‘ਚ ਨੋਟਿਸ ਭੇਜਿਆ ਗਿਆ, ਉਪਰੰਤ ਕਲੈਕਟਰ ਦੀ ਅਦਾਲਤ ‘ਚ ਕੇਸ ਦਰਜ ਕੀਤਾ ਗਿਆ ਤੇ ਕਬਜ਼ਾਧਾਰਕਾਂ ਨੂੰ ਸੰਮਨ ਕੀਤਾ ਗਿਆ। ਉਨ੍ਹਾਂ ਦੱਸਿਆ 6 ਵਿਅਕਤੀਆਂ ਵਲੋਂ ਸਵੈਇੱਛਾ ਨਾਲ ਕਬਜ਼ਾ ਛੱਡਿਆ ਗਿਆ, 4 ਵਿਅਕਤੀ ਹਾਜ਼ਰ ਨਹੀਂ ਹੋਏ ਜਦਕਿ 11 ਵਿਅਕਤੀਆਂ ਵੱਲੋਂ ਵਕੀਲ ਕੀਤੇ ਗਏ ਪਰ ਅਦਾਲਤ ਚ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ। ਕੈਬਨਿਟ ਮੰਤਰੀ ਨੇ ਦੱਸਿਆ ਸੂਬੇ ‘ਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਨੂੰ ਭੌ-ਮਾਫੀਆ, ਰੇਤ ਮਾਫੀਆ, ਮਾਈਨਿੰਗ, ਟਰਾਂਸਪੋਰਟ ਮਾਫੀਆ ਤੋਂ ਨਿਜ਼ਾਤ ਦਿਵਾਉਣ ਲਈ ਵਚਨਬੱਧ ਹੈ।

ਇਸ ਮੌਕੇ ਉਨ੍ਹਾਂ ਨਾਲ ਜਗਵਿੰਦਰਜੀਤ ਸਿੰਘ ਸੰਧੂ ਜੁਆਇੰਟ ਡਾਇਰੈਕਟਰ, ਵਿਨੋਦ ਕੁਮਾਰ ਗਾਗਟ ਡਿਪਟੀ ਡਾਇਰੈਕਟਰ, ਨਵਦੀਪ ਕੌਰ ਡੀਡੀਪੀਓ, ਅਮਰਦੀਪ ਸਿੰਘ ਬੀਡੀਪੀਓ ਆਦਿ ਮੌਜੂਦ ਸਨ।