ਪੱਤਰ ਪੇ੍ਰਰਕ, ਖੰਨਾ : ਰੇਲਵੇ ਲਾਈਨ ਪਾਰ ਕਰਨ ਸਮੇਂ ਰੇਲਗੱਡੀ ਦੀ ਲਪੇਟ ‘ਚ ਆਉਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿ੍ਤਕ ਦੀ ਪਛਾਣ ਅਜੇ ਕੁਮਾਰ (27) ਵਾਸੀ ਗੁਰੂ ਨਾਨਕ ਨਗਰ ਨੇੜੇ ਰੇਲਵੇ ਸਟੇਸ਼ਨ ਖੰਨਾ ਵਜੋਂ ਹੋਈ। ਘਟਨਾ ਦੀ ਸੂਚਨਾ ਮਿਲਦੇ ਹੀ ਜੀਆਰਪੀ ਪੁਲਿਸ ਚੌਕੀ ਖੰਨਾ ਦੇ ਇੰਚਾਰਜ ਏਐੱਸਆਈ ਕੁਲਦੀਪ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪੁੱਜੇ। ਉਨ੍ਹਾਂ ਦੱਸਿਆ ਸੂਚਨਾ ਮਿਲੀ ਕਿ ਰੇਲ ਗੱਡੀ ਹਾਵੜਾ ਮੇਲ ਜੋ ਲੁਧਿਆਣਾ ਤੋਂ ਅੰਬਾਲਾ ਵੱਲ ਜਾ ਰਹੀ ਸੀ ਤਾਂ ਖੰਨਾ ਚਾਵਾ ਦੇ ਵਿਚਕਾਰ ਨੌਜਵਾਨ ਲਾਈਨ ਪਾਰ ਕਰਨ ਸਮੇਂ ਰੇਲਗੱਡੀ ਦੀ ਲਪੇਟ ‘ਚ ਆ ਗਿਆ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟ ਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਤੇ ਧਾਰਾ 174 ਦੀ ਕਾਰਵਾਈ ਕੀਤੀ ਗਈ।