ਸੁਰਿੰਦਰ ਅਰੋੜਾ, ਮੁੱਲਾਂਪੁਰ ਦਾਖਾ : ਥਾਣਾ ਦਾਖਾ ਦੀ ਪੁਲਿਸ ਨੇ ਘਰ ਦਾਖਲ ਹੋ ਕੇ ਕੁੱਟਮਾਰ ਕਰਨ ਵਾਲੇ ਇਕੋ ਪਰਿਵਾਰ ਦੇ ਤਿੰਨ ਜੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕੇਸ ਦੀ ਪੜਤਾਲ ਕਰ ਰਹੇ ਥਾਣੇਦਾਰ ਹਮੀਰ ਸਿੰਘ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ‘ਚ ਜਸਵਿੰਦਰ ਸਿੰਘ ਵਾਸੀ ਪਿੰਡ ਰਕਬਾ ਨੇ ਦੱਸਿਆ ਉਹ ਇਕ ਸਾਂਝੀ ਥਾਂ ‘ਤੇ ਘੋੜੀ ਬੰਨਣ ਲਈ ਗਿਆ ਤਾਂ ਸੁਖਵੀਰ ਸਿੰਘ ਵਾਸੀ ਰਕਬਾ ਉਸ ਨੂੰ ਕਹਿਣ ਲੱਗਾ ਕਿ ਇਹ ਥਾਂ ਉਨ੍ਹਾਂ ਦੀ ਹੈ ਤੇ ਉਸ ਨਾਲ ਗਾਲੀ ਗਲੋਚ ਕਰਦਾ ਹੋਇਆ ਹੱਥੋਪਾਈ ਹੋਣ ਲੱਗਿਆ। ਫਿਰ ਉਹ ਆਪਣੇ ਘਰ ਵਾਪਸ ਆ ਗਿਆ ਤਾਂ ਇੰਨੇ ‘ਚ ਸੁਖਵੀਰ ਸਿੰਘ ਆਪਣੀ ਪਤਨੀ ਰਮਨਦੀਪ ਕੌਰ ਤੇ ਮਾਤਾ ਜਸਮੇਲ ਕੌਰ ਨਾਲ ਹਥਿਆਰਾਂ ਸਮੇਤ ਉਨ੍ਹਾਂ ਦੇ ਘਰ ਆ ਗਿਆ ਤੇ ਤਿੰਨੇ ਉਸ ਦੀ ਕੁੱਟਮਾਰ ਕਰਨ ਲੱਗੇ। ਜਦੋਂ ਉਸ ਦੀ ਮਾਤਾ ਮਨਜੀਤ ਕੌਰ ਛੁਡਾਉਣ ਲੱਗੀ ਤਾਂ ਉਨ੍ਹਾਂ ਉਸ ਦੀ ਵੀ ਕੁੱਟਮਾਰ ਕੀਤੀ ਤੇ ਫਰਾਰ ਹੋ ਗਏ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


