ਏਜੰਸੀ, ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪ੍ਰਦੂਸ਼ਣ ਨੂੰ ਲੈ ਕੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਸਰਕਾਰ ਨੂੰ ਫਟਕਾਰ ਲਗਾਈ ਹੈ। ਨਾਲ ਹੀ ਕਿਹਾ ਕਿ ਪ੍ਰਮਾਤਮਾ ਨੇ ਲੋਕਾਂ ਦੀਆਂ ਪ੍ਰਾਰਥਨਾਵਾਂ ਸੁਣ ਲਈਆਂ ਹਨ ਤੇ ਮੀਂਹ ਕਾਰਨ ਪ੍ਰਦੂਸ਼ਣ ਦਾ ਪੱਧਰ ਤੇਜ਼ੀ ਨਾਲ ਘਟਿਆ ਹੈ। ਪਰ ਕੇਜਰੀਵਾਲ ਸਰਕਾਰ ਨੇ ਅੱਜ ਤੱਕ ਕੁਝ ਨਹੀਂ ਕੀਤਾ।

ਇਸ ਤੋਂ ਪਹਿਲਾਂ ਕੇਜਰੀਵਾਲ ਸਰਕਾਰ ਨੇ ਸੁਪਰੀਮ ਕੋਰਟ ‘ਚ ਹਲਫਨਾਮਾ ਦਾਇਰ ਕਰਕੇ ਦੱਸਿਆ ਸੀ ਕਿ ਉਸ ਨੇ ਪ੍ਰਦੂਸ਼ਣ ਨੂੰ ਰੋਕਣ ਲਈ ਕੀ ਕਦਮ ਚੁੱਕੇ ਹਨ। ਇਸ ਤੋਂ ਬਾਅਦ ਬੈਂਚ ਨੇ ਕਿਹਾ ਕਿ ਪਿਛਲੇ 6 ਸਾਲਾਂ ਤੋਂ ਸਿਰਫ਼ ਗੱਲਬਾਤ ਹੋ ਰਹੀ ਹੈ ਤੇ ਕੋਈ ਕੰਮ ਨਹੀਂ ਹੋਇਆ ਹੈ। ਹਰ ਸਾਲ ਪ੍ਰਦੂਸ਼ਣ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ।

ਲੋਕ ਸਿਰਫ਼ ਅਰਦਾਸ ਹੀ ਕਰ ਸਕਦੇ ਹਨ। ਕਦੇ ਹਵਾ ਆ ਕੇ ਮਦਦ ਕਰਦੀ ਹੈ ਕਦੇ ਮੀਂਹ ਪੈਂਦਾ ਹੈ। ਪ੍ਰਮਾਤਮਾ ਨੇ ਲੋਕਾਂ ਦੀਆਂ ਪ੍ਰਾਰਥਨਾਵਾਂ ਸੁਣੀਆਂ ਹੋਣੀਆਂ ਤੇ ਦਖਲ ਦਿੱਤਾ ਹੋਵੋਗਾ। ਸਰਕਾਰ ਦਾ ਕੋਈ ਧੰਨਵਾਦ ਨਹੀਂ। – ਜਸਟਿਸ ਸੰਜੇ ਕਿਸ਼ਨ ਕੌਲ।