ਸਟਾਫ ਰਿਪੋਰਟਰ, ਖੰਨਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਿਬੜਾ ਦੇ ਵਿਦਿਆਰਥੀਆਂ ਨੇ ਪਿੰ੍ਸੀਪਲ ਹਰਨੇਕ ਸਿੰਘ ਦੀ ਅਗਵਾਈ ‘ਚ ਪਿੰਡ ਵਾਸੀਆਂ ਨੂੰ ਗ੍ਰੀਨ ਦਿਵਾਲੀ ਮਨਾਉਣ ਦਾ ਸੰਦੇਸ਼ ਦਿੱਤਾ। ਇਸ ਦੌਰਾਨ ਵਿਦਿਆਰਥੀਆਂ ਨੇ ਸੁੰਦਰ ਪੋਸਟਰ ਬਣਾਏ ਤੇ ਬੂਟੇ ਲਗਾਏ। ਪਟਾਕਿਆਂ ਤੋਂ ਹੋਣ ਵਾਲੇ ਪ੍ਰਦੂਸ਼ਣ ਤੇ ਸਿਹਤ ਸਮੱਸਿਆਵਾਂ ਬਾਰੇ ਜਾਗਰੂਕ ਕਰਦੇ ਹੋਏ ਪਿੰ੍ਸੀਪਲ ਹਰਨੇਕ ਸਿੰਘ ਨੇ ਵਿਦਿਆਰਥੀਆਂ ਨੂੰ ਗ੍ਰੀਨ ਦਿਵਾਲੀ ਮਨਾਉਣ ਲਈ ਅਹਿਦ ਲੈਣ ‘ਤੇ ਸ਼ਲਾਘਾ ਕੀਤੀ।

ਇਸ ਦੌਰਾਨ ਐੱਨਐੱਸਕਿਊਐੱਫ ਦੇ ਟੇ੍ਨਰ ਕੰਵਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਬਿਜਲੀ ਨਾਲ ਚੱਲਣ ਵਾਲੇ ਉਪਕਰਨਾਂ ਤੇ ਮਾਡਲਾਂ ਦੀ ਜਾਣਕਾਰੀ ਦਿੱਤੀ। ਪਵਨਜੀਤ ਕੌਰ ਪੰਜਾਬੀ ਲੈਕਚਰਾਰ ਨੇ ਵਿਦਿਆਰਥੀਆਂ ਤੇ ਪਿੰਡ ਵਾਸੀਆਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਆਪਸੀ ਪਿਆਰ ਤੇ ਭਾਈਚਾਰਕ ਸਾਂਝ ਨਾਲ ਮਨਾਉਣ ਲਈ ਪੇ੍ਰਿਤ ਕੀਤਾ।