ਜੈਪੁਰ : ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਵਿੱਚ ਇੱਕ ਕਾਰ ਅਤੇ ਟਰਾਲੇ ਦੀ ਟੱਕਰ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਸਮੇਤ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਸੋਮਵਾਰ ਨੂੰ ਬਾੜਮੇਰ ਦੇ ਧੂਰੀਮਾਣਾ ਪੁਲਿਸ ਸਟੇਸ਼ਨ ਦੇ ਕੋਲ ਵਾਪਰੀ। ਇਸ ਘਟਨਾ ਤੋਂ ਬਾਅਦ ਥਾਣਾ ਧੂਰੀਮਾਣਾ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।