ਗੁਰਬਚਨ ਸਿੰਘ ਬੌਂਦਲੀ, ਸਮਰਾਲਾ : ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਗ੍ਰਾਮ ਪੰਚਾਇਤ ਪਿੰਡ ਹਰਬੰਸਪੁਰਾ ਵਿਖੇ ਪੁੱਜੇ ਜਿੱਥੇ ਉਨ੍ਹਾਂ ਸ਼ਮਸ਼ਾਨਘਾਟ ਲਈ 2 ਲੱਖ ਰੁਪਏ ਦੀ ਗ੍ਾਂਟ ਦਿੱਤੀ ਤੇ ਨੀਹ ਪੱਥਰ ਰੱਖਿਆ। ਉਨ੍ਹਾਂ ਨਾਲ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ, ਚੇਅਰਮੈਨ ਅਜਮੇਰ ਸਿੰਘ ਪੂਰਬਾ, ਜ਼ਿਲ੍ਹਾ ਪ੍ਰਰੀਸ਼ਦ ਮੈਂਬਰ ਜਤਿੰਦਰ ਸਿੰਘ ਜੋਗਾ ਬਲਾਲਾ, ਬਲਵਿੰਦਰ ਸਿੰਘ ਬੰਬ, ਯੂਥ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਸਲੌਦੀ, ਗੁਰਮੁੱਖ ਸਿੰਘ ਰਾਏ, ਹਰਚੰਦ ਸਿੰਘ ਮਲਕਪੁਰ ਵੀ ਹਾਜ਼ਰ ਹੋਏ।

ਇਸ ਦੌਰਾਨ ਸੁਰਮੁੱਖ ਸਿੰਘ ਹਰਬੰਸਪੁਰਾ ਨੇ ਧੰਨਵਾਦ ਕਰਦੇ ਹੋਏ ਡਾ. ਅਮਰ ਸਿੰਘ ਤੇ ਉਨ੍ਹਾਂ ਦੀ ਟੀਮ ਨੂੰ ਜੀ ਆਇਆਂ ਆਖਿਆ ਤੇ ਦੱਸਿਆ ਡਾ. ਅਮਰ ਸਿੰਘ ਨੇ ਦੋ ਲੱਖ ਦੀ ਗ੍ਾਂਟ ਤਾਂ ਦਿੱਤੀ ਹੀ ਹੈ ਇਸ ਦੇ ਨਾਲ ਲਗਪਗ 50 ਲੱਖ ਰੁਪਏ ਦੀ ਕੀਮਤ ਵਾਲਾ ਅੰਡਰਬਿ੍ਜ ਉਪਰ ਜੋ ਸ਼ੈੱਡ ਬਣਿਆ ਹੈ ਉਹ ਵੀ 23 ਦਿਨ ‘ਚ ਪਾਸ ਕਰਵਾ ਕੇ ਇਲਾਕੇ ਦੇ ਲੋਕਾਂ ਨੂੰ ਬਹੁਤ ਵੱਡੀ ਸਹੂਲਤ ਦਿੱਤੀ ਹੈ, ਜਿਸ ਦੇ ਨਾਲ ਲੱਗਦੇ ਪਿੰਡ ਬਗਲੀ ਖੁਰਦ, ਬਗਲੀ ਕਲਾਂ, ਰੂਪਾ ਪੁਰਬਾ ਆਦਿ ਬਹੁਤ ਸਾਰੇ ਪਿੰਡਾਂ ਨੂੰ ਆਉਣ ਜਾਣ ਲਈ ਤੇ ਬਾਰਿਸ਼ ਦੇ ਪਾਣੀ ਦੇ ਜਮ੍ਹਾਂ ਹੋਣ ਤੋਂ ਰੋਕਣ ‘ਚ ਇਹ ਸ਼ੈੱਡ ਰਾਹਤ ਦੇਵੇਗਾ।

ਇਸ ਦੌਰਾਨ ਪਿੰਡ ਦੀ ਪੰਚਾਇਤ ਤੇ ਨਗਰ ਵਾਸੀ ਵੱਡੀ ਗਿਣਤੀ ‘ਚ ਹਾਜ਼ਰ ਹੋਏ, ਜਿਨ੍ਹਾਂ ‘ਚ ਸਾਬਕਾ ਮੈਨੇਜਰ ਬਿਕਰਮਜੀਤ ਸਿੰਘ, ਬਲਵੰਤ ਸਿੰਘ ਸਾਬਕਾ ਸਰਪੰਚ, ਮਲਜਿੰਦਰ ਸਿੰਘ ਸਾਬਕਾ ਸਰਪੰਚ, ਗੁਰਮੇਲ ਸਿੰਘ ਸਾਬਕਾ ਸਰਪੰਚ, ਅਮਰੀਕ ਸਿੰਘ ਸਾਬਕਾ ਪੰਚ, ਪਵਿੱਤਰ ਸਿੰਘ ਨੰਬਰਦਾਰ, ਜੋਗਾ ਸਿੰਘ, ਜਸਵਿੰਦਰ ਸਿੰਘ ਜੱਜ, ਮਨਪ੍ਰਰੀਤ ਸਿੰਘ ਮਨੀ, ਬਲਜਿੰਦਰ ਸਿੰਘ ਨੰਬਰਦਾਰ, ਸੁਰਜੀਤ ਸਿੰਘ, ਗੁਰਦੀਪ ਸਿੰਘ ਦੀਪਾ, ਗੁਰਮੇਲ ਸਿੰਘ ਸੈਕਟਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਦਿ ਹਾਜ਼ਰ ਹੋਏ।