ਦਲਵਿੰਦਰ ਸਿੰਘ ਰਛੀਨ, ਰਾਏਕੋਟ : ਕੈਨੇਡਾ ਦੇ ਸ਼ਹਿਰ ਮਿਸੀਸਾਗਾ ਵਿਖੇ ਬੀਤੀ ਰਾਤ 11 ਵਜੇ ਦੇ ਕਰੀਬ ਪਿੰਡ ਨੱਥੋਵਾਲ ਦੇ ਇੱਕ 28 ਸਾਲਾਂ ਨੌਜਵਾਨ ਦੀ ਬਾਈਕ ਸਵਾਰ ਦੋ ਨਕਾਬਪੋਸ਼ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਜੁਗਰਾਜ ਸਿੰਘ ਰਾਜਾ ਪੁੱਤਰ ਬਲਵੀਰ ਸਿੰਘ ਤਿੰਨ ਮਹੀਨੇ ਪਹਿਲਾਂ ਹੀ ਸਟੱਡੀ ਵੀਜੇ ’ਤੇ ਕੈਨੇਡਾ ਗਿਆ ਸੀ, ਮ੍ਰਿਤਕ ਜੁਗਰਾਜ ਮਾਪਿਆਂ ਦਾ ਹੋਣਹਾਰ ਪੁੱਤਰ ਸੀ, ਐੱਮਐੱਸਸੀ ਮੈਥ ਤਕ ਪੜ੍ਹਿਆ ਮ੍ਰਿਤਕ ਨੌਜਵਾਨ ਕਾਫ਼ੀ ਮਿਹਨਤੀ ਤੇ ਸਾਊ ਸੁਭਾਅ ਦਾ ਮਾਲਕ ਸੀ ਅਤੇ ਪਿਤਾ ਦੀ ਮੌਤ ਤੋਂ ਬਾਅਦ ਡੁਬਈ ਵਿਖੇ ਕੰਮ ਕਰਦੇ ਵੱਡੇ ਭਰਾ ਸਮੇਤ ਆਪਣੀ ਬਿਰਧ ਮਾਂ ਲਈ ਵੱਡਾ ਸਹਾਰਾ ਸੀ, ਜਿਸ (ਬਿਰਧ ਮਾਤਾ) ਨੇ ਆਪਣੇ ਪੇਕੇ ਪਿੰਡ ਨੱਥੋਵਾਲ ਵਿਖੇ ਰਹਿ ਕੇ ਆਪਣੇ ਦੋਵੇਂ ਬੱਚਿਆਂ ਨੂੰ ਪਾਲਿਆ ਸੀ। ਇਸ ਮੌਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਅਤੇ ਸੇਵਾ ਮੁਕਤ ਪੁਲਿਸ ਇੰਸਪੈਕਟਰ ਜਸਵੀਰ ਸਿੰਘ ਬੁੱਟਰ ਨੇ ਦੱਸਿਆ ਕਿ ਅੱਜ ਤੜਕੇ ਹੀ ਇਸ ਘਟਨਾ ਦੀ ਸੂਚਨਾ ਕੈਨੇਡਾ ਤੋਂ ਮਿਲੀ ਸੀ,ਜਿਸ ਕਾਰਨ ਸਮੁੱਚੇ ਨਗਰ ਵਿਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦੱਸਿਆ ਕਿ ਜੁਗਰਾਜ ਦੀ ਹੱਤਿਆ ਦੇ ਕਾਰਨਾਂ ਦਾ ਅਜੇ ਤੱਕ ਕੁੱਝ ਵੀ ਨਹੀਂ ਪਤਾ ਲਿਆ, ਸਿਰਫ ਇੰਨੀ ਜਾਣਕਾਰੀ ਮਿਲੀ ਹੈ ਕਿ ਮੋਟਰ ਸਾਈਕਲ ਸਵਾਰ ਦੋ ਨਕਾਬਪੋਸ਼ ਵਿਅਕਤੀਆਂ ਨੇ ਉਸ ’ਤੇ ਹਮਲਾ ਕਰ ਦਿੱਤਾ, ਜਿਸ ਦੌਰਾਨ ਉਕਤ ਹਮਲਾਵਰਾਂ ਨੇ 10 ਗੋਲੀਆਂ ਚਲਾਈਆਂ। ਇਸ ਮਾਮਲੇ ਦੀ ਕੈਨੇਡਾ ਪੁਲਿਸ ਵੱਲੋਂ ਤਫ਼ਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦਾ ਕਦੇ ਕਿਸੇ ਨਾਲ ਨਾ ਕੋਈ ਲੜਾਈ-ਝਗੜਾ ਹੋਇਆ ਹੈ ਅਤੇ ਨਾ ਹੀ ਉਨ੍ਹਾਂ ਦੇ ਪਰਿਵਾਰ ਦੀ ਕੋਈ ਕਿਸੇ ਨਾਲ ਦੁਸ਼ਮਣੀ ਹੈ ਪਰ ਇਸ ਮੰਦਭਾਗੀ ਘਟਨਾ ਨੇ ਪਰਿਵਾਰ ਸਮੇਤ ਸਮੁੱਚੇ ਨਗਰ ਨੂੰ ਝੰਜੋੜ ਕੇ ਰੱਖ ਦਿੱਤਾ। ਇਸ ਮੌਕੇ ਮ੍ਰਿਤਕ ਦੀ ਮਾਤਾ ਸੰਦੀਪ ਕੌਰ, ਪਰਿਵਾਰਕ ਮੈਂਬਰਾਂ ਤੇ ਸਮੂਹ ਪਿੰਡ ਵਾਸੀਆਂ ਨੇ ਕੈਨੇਡਾ, ਭਾਰਤ ਅਤੇ ਪੰਜਾਬ ਸਰਕਾਰ ਸਮੇਤ ਕੈਨੇਡਾ ਵਸਦੇ ਸਮੂਹ ਪੰਜਾਬੀਆਂ ਨੂੰ ਮ੍ਰਿਤਕ ਜਗਜੀਤ ਸਿੰਘ ਦੀ ਦੇਹ ਪੰਜਾਬ ਭੇਜਣ ਲਈ ਅਪੀਲ ਕੀਤੀ ਹੈ।
ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ
ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ


