ਸਰਵਣ ਸਿੰਘ ਭੰਗਲਾਂ, ਸਮਰਾਲਾ : ਇਲਾਕੇ ਦੇ ਪਿੰਡਾਂ ‘ਚ ਲਗਾਤਾਰ ਵਾਪਰ ਰਹੀਆਂ ਚੋਰੀ ਦੀਆਂ ਵਾਰਦਾਤਾਂ ਕਾਰਨ ਲੋਕਾਂ ‘ਚ ਸਹਿਮ ਦਾ ਮਾਹੌਲ ਹੈ। ਵਹੀਕਲ ਚੋਰੀ ਤੇ ਲੁੱਟਾਂ ਖੋਹਾਂ ਤੋਂ ਬਾਅਦ ਹੁਣ ਮੱਝਾਂ ਚੋਰੀ ਹੋਣ ਦੇ ਮਾਮਲੇ ਵੀ ਸਾਹਮਣੇ ਆਉਣ ਲੱਗੇ ਹਨ। ਪਿੰਡ ਕੋਟਾਲਾ ਦਾ ਇਕ ਗਰੀਬ ਪਰਿਵਾਰ ਅਜਿਹੀ ਹੀ ਇਕ ਚੋਰੀ ਦਾ ਸ਼ਿਕਾਰ ਹੋਇਆ ਹੈ, ਜਿਸ ਕਾਰਨ ਉਸ ਦਾ ਕਰੀਬ ਡੇਢ ਲੱਖ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਚੋਰੀ ਦਾ ਸ਼ਿਕਾਰ ਹੋਏ ਜਗਜੀਤ ਸਿੰਘ ਪੁੱਤਰ ਗੁਰਮੁੱਖ ਸਿੰਘ ਨੇ ਪੁਲਿਸ ਚੌਕੀ ਵਿਖੇ ਦਿੱਤੀ ਦਰਖਾਸਤ ‘ਚ ਦੱਸਿਆ ਹੈ ਕਿ ਉਸ ਦੇ ਘਰੋਂ ਦੋ ਮੱਝਾਂ ਤੇ ਇਕ ਕੱਟੀ ਚੋਰੀ ਹੋ ਗਈ ਹੈ। ਉਸ ਨੇ ਦੱਸਿਆ ਚੋਰਾਂ ਵੱਲੋਂ ਰਾਤ ਦੇ ਹਨੇਰੇ ਦਾ ਫਾਇਦਾ ਉਠਾਉਦੇ ਹੋਏ ਉਸ ਦੀਆਂ ਮੱਝਾਂ ਨੂੰ ਚੋਰੀ ਕਰਕੇ ਬਰਮਾ ਰੋਡ ‘ਤੇ ਸਥਿਤ ਕਿਸੇ ਵਾਹਨ ‘ਚ ਚੜ੍ਹਾ ਕੇ ਲਿਜਾਣ ਦੀ ਉਘਸੁੱਘ ਮਿਲੀ ਹੈ। ਇਸ ਸਬੰਧੀ ਪੁਲਿਸ ਚੌਕੀ ਦੇ ਇੰਚਾਰਜ ਸੁਖਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਪੁਲਿਸ ਵੱਲੋਂ ਚੋਰਾਂ ਦੀ ਭਾਲ ਜਾਰੀ ਹੈ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


