ਹਰਪ੍ਰਰੀਤ ਸਿੰਘ ਮਾਂਹਪੁਰ, ਜੌੜੇਪੁਲ ਜਰਗ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਰਟੀ ਲਈ ਨਿਭਾਈਆਂ ਜਾ ਰਹੀਆਂ ਨਿਰਸੁਆਰਥ ਸੇਵਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੌਜਵਾਨ ਆਗੂ ਤਰਮਿੰਦਰ ਸਿੰਘ ਜੱਜ ਸੰਧੂ ਵਾਸੀ ਧੀਰੋਮਾਜਰਾ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਪ੍ਰਧਾਨ ਜੱਜ ਧੀਰੋਮਾਜਰਾ ਦੀ ਨਿਯੁਕਤੀ ‘ਤੇ ਵਿਧਾਨ ਸਭਾ ਹਲਕਾ ਅਮਰਗੜ੍ਹ ‘ਚ ਆਮ ਆਦਮੀ ਪਾਰਟੀ ਦੇ ਲੀਡਰਾਂ ਤੇ ਵਰਕਰਾਂ ‘ਚ ਬੇਹਦ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਗ੍ਹਿ ਪਿੰਡ ਧੀਰੋਮਾਜਰਾ ਵਿਖੇ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਸਮੂਹ ਪਰਿਵਾਰ, ਰਿਸ਼ਤੇਦਾਰਾਂ ਤੇ ਪਾਰਟੀ ਵਰਕਰਾਂ ਵੱਲੋਂ ਮਠਿਆਈਆਂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

ਪ੍ਰਧਾਨ ਜੱਜ ਧੀਰੋਮਾਜਰਾ ਨੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਤੇ ਹਲਕਾ ਵਿਧਾਇਕ ਪੋ੍. ਜਸਵੰਤ ਸਿੰਘ ਗੱਜਣਮਾਜਰਾ ਸਮੇਤ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਉਨ੍ਹਾਂ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ।