ਸਾਬਕਾ ਮੁੱਖ ਮੰਤਰੀ ਬੇਅੰਤ ਦੀ ਧੀ ਅਤੇ ਰਵਨੀਤ ਬਿੱਟੂ ਦੀ ਭੂਆ ਗੁਰਕੰਵਲ ਭਾਜਪਾ ‘ਚ ਸ਼ਾਮਲ

ਜਲੰਧਰ: ਪੰਜਾਬ ‘ਚ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ ਬਾਦਲ ‘ਚ ਸ਼ਾਮਲ ਹੋਣ ਦੀਆਂ ਖ਼ਬਰਾਂ ਦੇ ਖੰਡਨ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਪੁੱਤਰੀ ਗੁਰਕੰਵਲ ਕੌਰ ਵਿੱਤ ਮੰਤਰੀ ਅਰੁਣ ਜੇਤਲੀ ਦੀ ਮੌਜੂਦਗੀ ‘ਚ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਈ।

ਜਲੰਧਰ ਛਾਉਣੀ ਤੋਂ 2002 ‘ਚ ਕਾਂਗਰਸ ਦੀ ਵਿਧਾਇਕ ਰਹਿ ਚੁੱਕੀ ਗੁਰਕੰਵਲ ਕੌਰ ਨੇ ਦੱਸਿਆ, “ਕਾਂਗਰਸ ਨੇ ਜਲੰਧਰ ਛਾਉਣੀ ਤੋਂ ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਮੇਰਾ ਟਿਕਟ ਕੱਟ ਦਿੱਤਾ ਸੀ ਅਤੇ ਉਸਤੋਂ ਬਾਅਦ ਲਗਾਤਾਰ ਮੇਰੀ ਅਣਦੇਖੀ ਕੀਤੀ ਜਾ ਰਹੀ ਸੀ। ਇਸ ਲਈ ਮੈਂ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਈ ਹਾਂ।” ਉਨ੍ਹਾਂ ਕਿਹਾ, “ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਦਿੱਲੀ ‘ਚ ਇਕ ਪ੍ਰੋਗਰਾਮ ‘ਚ ਮੈਨੂੰ ਪਾਰਟੀ ‘ਚ ਸ਼ਾਮਲ ਕਰਵਾਇਆ ਅਤੇ ਮੈਂ ਬਿਨਾਂ ਸ਼ਰਤ ਭਾਜਪਾ ‘ਚ ਸ਼ਾਮਲ ਹੋਈ ਹਾਂ।”

ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਦੌਰ ‘ਚ ਪੰਜਾਬ ਪੁਲਿਸ ਨੇ ਸਿੱਖ ਨੌਜਵਾਨਾਂ ਦੇ ਸੈਂਕੜੇ ਝੂਠੇ ਮੁਕਾਬਲੇ ਬਣਾਏ। ਬੇਅੰਤ ਸਿੰਘ ਦੀ ਮੌਤ ਵੀ 31 ਅਗਸਤ 1995 ਨੂੰ ਚੰਡੀਗੜ੍ਹ ਵਿਖੇ ਸ਼ਹੀਦ ਭਾਈ ਦਿਲਾਵਰ ਸਿੰਘ ਵਲੋਂ ਮਨੁੱਖੀ ਬੰਬ ਬਣ ਕੇ ਕੀਤੇ ਹਮਲੇ ‘ਚ ਹੋਈ ਸੀ।ਗੁਰਕੰਵਲ ਨੇ ਕਿਸੇ ਆਗੂ ਦਾ ਨਾਂ ਲਏ ਬਗੈਰ ਕਿਹਾ ਕਿ ਮੈਂ ਕਾਂਗਰਸ ਦੇ ਆਗੂਆਂ ਅੱਗੇ ਮਿੰਨਤਾਂ ਕੀਤੀਆਂ, ਹੱਥ ਜੋੜੇ ਪਰ ਇਸ ਦੇ ਬਾਵਜੂਦ ਮੇਰੀ ਕੋਈ ਸੁਣਵਾਈ ਨਹੀਂ ਹੋਈ। ਇਸ ਲਈ ਮੈਂ ਇਹ ਕਦਮ ਚੁੱਕਿਆ ਹੈ।ਗੁਰਕੰਵਲ ਨੇ ਕਿਹਾ ਕਿ ਮੇਰੇ ਕਾਂਗਰਸ ਛੱਡਣ ਲਈ ਪੰਜਾਬ ਕਾਂਗਰਸ ਦੇ ਆਗੂ ਜ਼ਿੰਮੇਵਾਰ ਹਨ। ਜ਼ਿਕਰਯੋਗ ਹੈ ਕਿ ਉਹ ਲੁਧਿਆਣਾ ਤੋਂ ਕਾਂਗਰਸ ਸੰਸਦ ਮੈਂਬਰ ਰਵਨੀਤ ਬਿੱਟੂ ਦੀ ਭੂਆ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ

ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ

ਬਿਸ਼ਨੋਈ ਗੈਂਗ ਦੀਆਂ ਗ੍ਰਿਫ਼ਤਾਰੀਆਂ ਬਾਰੇ ਬਰੈਂਡਾ ਲੌਕ ਦਾ ਬਿਆਨ

ਸਰੀ ਵਿੱਚ ਜਬਰੀ ਵਸੂਲੀ ਦੇ ਸੰਕਟ ਨਾਲ ਨਜਿੱਠਣਾ ਸਿਟੀ ਆਫ਼ ਸਰੀ ਦੀ ਇੱਕ ਮੁੱਖ ਤਰਜੀਹ ਰਹੀ ਹੈ। ਅਸੀਂ ਇੱਕ ਤਾਲਮੇਲ ਵਾਲੀ ਰਾਸ਼ਟਰੀ ਪ੍ਰਤੀਕਿਰਿਆ, ਸਾਰੇ ਪੱਧਰਾਂ ਦੀਆਂ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.