ਸੰਜੀਵ ਗੁਪਤਾ, ਜਗਰਾਓਂ : ਵਿਸ਼ਵ ਪ੍ਰਸਿੱਧ ਗੁਰਦੁਆਰਾ ਨਾਨਕਸਰ ਕਲੇਰਾਂ ਦੇ ਸੰਤ ਬਾਬਾ ਘਾਲਾ ਸਿੰਘ ਜਥੇ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸੰਤ ਬਾਬਾ ਘਾਲਾ ਸਿੰਘ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਇਸ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਹੋਈ। ਇਸ ਦੌਰਾਨ ਸੰਤ ਬਾਬਾ ਘਾਲਾ ਸਿੰਘ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਪੰਥਕ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਈ ਅਹਿਮ ਮੁੱਦਿਆਂ ‘ਤੇ ਗੱਲਬਾਤ ਕੀਤੀ। ਇਸ ਮੌਕੇ ਸੰਤ ਬਾਬਾ ਘਾਲਾ ਸਿੰਘ ਵੱਲੋਂ ਨਿਭਾਈਆਂ ਜਾ ਰਹੀਆਂ ਧਾਰਮਿਕ ਸੇਵਾਵਾਂ ‘ਤੇ ਜਥੇਦਾਰ ਸਾਹਿਬ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਘਾਲਾ ਸਿੰਘ ਨੇ ਕਿਹਾ ਭਗਤੀ ਦੇ ਇਸ ਮੁਜੱਸਮੇ ਦੇੇ ਦਰਸ਼ਨ-ਏ-ਦੀਦਾਰ ਕਰਦਿਆਂ ਉਨ੍ਹਾਂ ਵੱਲੋਂ ਸਰਬੱਤ ਦੇ ਭਲੇ ਲਈ ਪਾਠ ਪ੍ਰਕਾਸ਼ ਕਰਵਾਏ ਗਏ ਜਿਨ੍ਹਾਂ ਦੇ ਅੱਜ ਭੋਗ ਪਾਏ ਗਏ।

ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ, ਮੈਨੇਜਰ ਗੁਰਪ੍ਰਰੀਤ ਸਿੰਘ ਰੋਡੇ, ਗੁਰਦੀਪ ਸਿੰਘ ਮੈਨੇਜਰ ਸ੍ਰੀ ਫ਼ਤਹਿਗੜ੍ਹ ਸਾਹਿਬ, ਹਰਦੇਵ ਸਿੰਘ, ਕਰਮਜੀਤ ਸਿੰਘ, ਜਸਵੀਰ ਸਿੰਘ, ਭਾਈ ਗੇਜਾ ਸਿੰਘ, ਭਾਈ ਜਸਵਿੰਦਰ ਸਿੰਘ ਬਿੰਦੀ, ਭਾਈ ਜੱਸਾ ਸਿੰਘ, ਭਾਈ ਗੋਰਾ ਸਿੰਘ ਆਦਿ ਹਾਜ਼ਰ ਸਨ।