ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਬੌਂਕੜਾ ਵਿਖੇ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਸੌਰਵ ਬੱਤਰਾ ਨੇ ਦੱਸਿਆ ਪਿੰਡ ਬੌਂਕੜਾ ਵਿਖੇ ਖੇਤਾਂ ‘ਚ ਰਾਤ ਨੂੰ ਨਾਜਾਇਜ਼ ਮਾਈਨਿੰਗ ਹੋ ਰਹੀ ਹੈ, ਜਿਸ ਸਬੰਧੀ ਉਨ੍ਹਾਂ ਵੱਲੋਂ ਮਾਈਨਿੰਗ ਤੋਂ ਬਾਅਦ ਵੀਡੀਓ ਤੇ ਫੋਟੋਆਂ ਪੁਲਿਸ ਤੇ ਵਿਭਾਗ ਨੂੰ ਭੇਜੀਆਂ ਗਈਆਂ। ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਇਸ ਇਲਾਕੇ ‘ਚ ਨਾਜਾਇਜ਼ ਮਾਈਨਿੰਗ ਬਿਲਕੁਲ ਵੀ ਬੰਦ ਨਹੀਂ ਹੋ ਰਹੀ। ਇਸ ਲਈ ਉਹ ਮੰਗ ਕਰਦੇ ਹਨ ਕਿ ਜਿਹੜੇ ਵਿਅਕਤੀ ਨਾਜਾਇਜ਼ ਮਾਈਨਿੰਗ ਕਰਦੇ ਹਨ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਮਾਈਨਿੰਗ ਵਿਭਾਗ ਦੇ ਐੱਸਡੀਓ ਗਗਨ ਿਢੱਲੋਂ ਨੇ ਕਿਹਾ ਸ਼ਿਕਾਇਤ ਕਰਤਾ ਸੌਰਵ ਬੱਤਰਾ ਵਲੋਂ ਦਿੱਤੀ ਸ਼ਿਕਾਇਤ ਦੇ ਅਧਾਰ ‘ਤੇ ਉਨ੍ਹਾਂ ਕੂੰਮਕਲਾਂ ਪੁਲਿਸ ਨੂੰ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖਿਲਾਫ਼ ਰਿਪੋਰਟ ਦਰਜ ਕਰਵਾ ਦਿੱਤੀ ਹੈ ਤੇ ਪੁਲਿਸ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰੇਗੀ।
ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’ ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ
ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ


