ਪੱਤਰ ਪੇ੍ਰਰਕ, ਪਾਇਲ : ਧਮੋਟ ਰੋਡ ‘ਤੇ ਮੋਟਰਸਾਈਕਲ ਸਵਾਰ ਨੂੰ ਟਰੈਕਟਰ ਟਰਾਲੀ ਚਾਲਕ ਨੇ ਫੇਟ ਮਾਰ ਦਿੱਤੀ, ਹਾਦਸੇ ‘ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮਿ੍ਤਕ ਦੀ ਪਛਾਣ ਜਸਵੰਤ ਸਿੰਘ ਵਜੋਂ ਹੋਈ ਹੈ। ਥਾਣਾ ਪਾਇਲ ਦੀ ਪੁਲਿਸ ਨੇ ਬੇਰ ਕਲਾਂ ਵਾਸੀ ਰਛਪਾਲ ਸਿੰਘ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਅਣਪਛਾਤੇ ਟਰੈਕਟਰ ਟਰਾਲੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਸ਼ਿਕਾਇਤਕਰਤਾ ਰਛਪਾਲ ਸਿੰਘ ਨੇ ਦੱਸਿਆ ਉਸ ਦਾ ਭਰਾ ਜਸਵੰਤ ਸਿੰਘ ਸ਼ਾਮ ਵੇਲੇ ਆਪਣੀ ਡਿਊਟੀ ਤੋਂ ਮੋਟਰਸਾਈਕਲ ‘ਤੇ ਘਰ ਆ ਰਿਹਾ ਸੀ ਤਾਂ ਧਮੋਟ ਰੋਡ ‘ਤੇ ਬੋਪਾਰਾਏ ਗੁਦਾਮ ਸਾਹਮਣੇ ਇਕ ਟਰੈਕਟਰ ਟਰਾਲੀ ਨੇ ਉਸ ਦੇ ਭਰਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦਾ ਭਰਾ ਗੰਭੀਰ ਜ਼ਖ਼ਮੀ ਹੋ ਗਿਆ ਤੇ ਉਸ ਦੀ ਮੌਤ ਹੋ ਗਈ। ਪੁਲਿਸ ਅਨੁਸਾਰ ਟਰੈਕਟਰ ਟਰਾਲੀ ਚਾਲਕ ਦਾ ਪਤਾ ਲਗਾਇਆ ਜਾ ਰਿਹਾ ਹੈ।
ਗੁਰੂ ਨਾਨਕ ਜਹਾਜ਼ : ਨਸਲਵਾਦ ‘ਤੇ ਜਿੱਤ
23 ਮਈ 2026 : 112ਵੀਂ ਯਾਦਗਾਰੀ ਵਰ੍ਹੇ-ਗੰਢ ‘ਤੇ ਵਿਸ਼ੇਸ਼ ਡਾ. ਗੁਰਵਿੰਦਰ ਸਿੰਘ 604-825-1550 ਗੁਰੂ ਨਾਨਕ ਜਹਾਜ਼ ਦੇ ਮੁਸਾਫਿਰਾਂ ਦਾ ਸੰਘਰਸ਼ ਨਸਲਵਾਦ ਉਪਰ ਜਿੱਤ ਦਾ ਗੌਰਵਮਈ


