ਕੁਲਵਿੰਦਰ ਸਿੰਘ ਵਿਰਦੀ, ਸਿੱਧਵਾਂ ਬੇਟ : ਪਿੰਡ ਮਲਸੀਹਾਂ ਬਾਜਣ ਦੇ ਬਸਤੀ ਖੋਲਿਆਂ ਵਾਲਾ ਪੁਲ ਵਾਸੀ ਮਾਨਸਿਕ ਤੌਰ ‘ਤੇ ਪਰੇਸ਼ਾਨ ਇਕ ਵਿਅਕਤੀ ਵੱਲੋਂ ਕੋਈ ਜਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ (29) ਪੁੱਤਰ ਸਤਨਾਮ ਸਿੰਘ ਜੋ ਕਿ ਸਕੂਟਰ ਮਕੈਨਿਕ ਸੀ ਦਾ ਪਹਿਲੀ ਪਤਨੀ ਨਾਲ ਤਲਾਕ ਹੋ ਗਿਆ ਸੀ। ਜਦਕਿ ਪਹਿਲੇ ਵਿਆਹ ਤੋਂ ਇਕ ਧੀ ਉਸ ਨਾਲ ਰਹਿ ਰਹੀ ਸੀ। ਫਿਰ ਉਸ ਨੇ ਪਿੰਡ ਦੀ ਹੀ ਇਕ ਅੌਰਤ ਨਾਲ ਕੋਰਟ ਮੈਰਿਜ ਕਰਵਾ ਲਈ। ਪਰ ਕੁਝ ਸਮੇਂ ਬਾਅਦ ਜਦੋਂ ਉਹ ਵੀ ਉਸ ਨੂੰ ਛੱਡ ਕੇ ਚਲੀ ਗਈ ਤਾਂ ਬਲਜਿੰਦਰ ਸਿੰਘ ਮਾਨਸਿਕ ਤੌਰ ‘ਤੇ ਪਰੇਸ਼ਾਨ ਰਹਿਣ ਲੱਗਾ। ਇਸੇ ਪਰੇਸ਼ਾਨੀ ਦੇ ਚਲਦਿਆਂ ਬੀਤੇ ਦਿਨੀਂ ਉਸ ਵੱਲੋਂ ਘਰ ‘ਚ ਪਿਆ ਕੋਈ ਜਹਿਰੀਲਾ ਪਦਾਰਥ ਨਿਗਲ ਲਿਆ। ਉਸ ਨੂੰ ਤੁਰੰਤ ਸਿੱਧਵਾਂ ਬੇਟ ਦੇ ਇਕ ਪ੍ਰਰਾਈਵੇਟ ਹਸਪਤਾਲ ‘ਚ ਲਿਜਾਇਆ ਗਿਆ, ਜਿੱਥੇ ਡਾਕਟਰ ਵੱਲੋਂ ਉਸ ਨੂੰ ਮਿ੍ਤਕ ਐਲਾਨ ਦਿੱਤਾ।
ਸਰੀ ਸਿਟੀ ਵੱਲੋਂ ਤਿੰਨ ਨਵੇਂ ਨੇਬਰਹੁੱਡ ਪਾਰਕਾਂ ਲਈ 7.9 ਮਿਲੀਅਨ ਡਾਲਰ ਦਾ ਨਿਵੇਸ਼ – ਪਹਿਲੇ ਪਾਰਕ ਦੀ ਉਸਾਰੀ ਦਾ ਕੰਮ ਸ਼ੁਰੂ
ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਸਾਊਥ ਨਿਊਟਨ ਵਿੱਚ ਐਕੋਰਨ ਪਾਰਕ (Acorn Park) ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਤਿੰਨ ਨਵੇਂ ਨੇਬਰਹੁੱਡ ਪਾਰਕਾਂ

