ਸਟਾਫ ਰਿਪੋਰਟਰ, ਖੰਨਾ : ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਨੰਦ ਲਾਲ ਮਾਜਰੀ ਦੀ ਅਗਵਾਈ ‘ਚ ਸਾਬਕਾ ਸੈਨਿਕਾਂ ਦਾ ਜੱਥਾ ਦਿੱਲੀ ਲਈ ਰਵਾਨਾ ਹੋਇਆ। ਸੈਨਿਕਾਂ ਵੱਲੋਂ ਕੇਂਦਰ ਸਰਕਾਰ ਦੀਆਂ ਸੈਨਿਕ ਵਿਰੋਧੀ ਨੀਤੀਆਂ ਦੀ ਤਿੱਖੀ ਨਿਖੇਧੀ ਕੀਤੀ ਗਈ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਇਸ ਦੌਰਾਨ ਸਾਬਕਾ ਫੌਜੀਆਂ ਵੱਲੋਂ ਰੇਲ ਰੋਕੋ ਅੰਦੋਲਨ ‘ਚ ਸ਼ਮੂਲੀਅਤ ਕੀਤੀ ਗਈ। ਪ੍ਰਧਾਨ ਨੰਦ ਲਾਲ ਨੇ ਕਿਹਾ ਕੇਂਦਰ ਦੀ ਭਾਜਪਾ ਸਰਕਾਰ ਨੂੰ ਸਾਬਕਾ ਸੈਨਿਕਾਂ ਦੀਆਂ ਕੁਰਬਾਨੀਆਂ ਤੇ ਦੇਸ਼ ਪ੍ਰਤੀ ਕੀਤੀਆਂ ਸੇਵਾਵਾਂ ਦੀ ਬਿਲਕੁਲ ਯਾਦ ਨਹੀਂ, ਜਿਸ ਕਰਕੇ ਕੇਂਦਰ ਸਰਕਾਰ 2014 ਤੋਂ ਲਗਾਤਾਰ ਸੈਨਿਕਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀਆਂ ਨਹੀਂ ਕਰ ਰਹੀ। ਇਸ ਕਰਕੇ ਅੱਗੇ ਲੋਕਸਭਾ ਚੋਣਾਂ ‘ਚ ਸਾਬਕਾ ਸੈਨਿਕ ਭਾਜਪਾ ਖ਼ਿਲਾਫ਼ ਪ੍ਰਚਾਰ ਕਰਨਗੇ।

ਇਸ ਮੌਕੇ ਨਛੱਤਰ ਸਿੰਘ, ਕੁਲਵੰਤ ਸਿੰਘ, ਬਲਬੀਰ ਸਿੰਘ, ਪਰਮਜੀਤ ਸਿੰਘ, ਕਰਨੈਲ ਸਿੰਘ, ਗਮਦੂਰ ਸਿੰਘ, ਰਾਮ ਸਿੰਘ, ਸ਼ਿੰਗਾਰਾ ਸਿੰਘ, ਸੁਖਵਿੰਦਰ ਸਿੰਘ, ਰੱਬੀ ਸਿੰਘ, ਜਗਰੂਪ ਸਿੰਘ, ਸਵਰਨਜੀਤ ਸਿੰਘ, ਸੰਤ ਸਿੰਘ, ਸਤਿੰਦਰਪਾਲ ਸਿੰਘ, ਰਾਮ ਮੋਹਨ, ਗੁਰਮੇਲ ਸਿੰਘ, ਭੁਪਿੰਦਰ ਸਿੰਘ, ਹਰੀ ਸਿੰਘ, ਅਜਮੇਰ ਸਿੰਘ, ਜੋਰਾ ਸਿੰਘ, ਬਹਾਦਰ ਸਿੰਘ, ਅਵਤਾਰ ਸਿੰਘ, ਰਾਜ ਸਿੰਘ, ਗੁਰਪਾਲ ਸਿੰਘ, ਜਸਮੇਲ ਸਿੰਘ, ਹਰੀ ਸਿੰਘ, ਬੁੱਧ ਸਿੰਘ, ਕੁਲਦੀਪ ਸਿੰਘ, ਪਾਲ ਸਿੰਘ ਆਦਿ ਹਾਜ਼ਰ ਸਨ।