ਸਟਾਫ ਰਿਪੋਰਟਰ, ਖੰਨਾ : ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਕ੍ਰਿਸ਼ਨਾ ਨਗਰ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਹੋਈ। ਕਮੇਟੀ ਦੇ ਪ੍ਰਧਾਨ ਜੀਵਨ ਸਿੰਘ ਨੇ ਸੰਗਤ ਨੂੰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈ ਦਿੰਦੇ ਹੋਏ ਕਿਹਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ‘ਚ ਕਈ ਰੋਜ਼ ਤੋਂ ਗੁਰਦੁਆਰਾ ਸਾਹਿਬ ਤੋਂ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ।
ਉਨ੍ਹਾਂ ਸੰਗਤ ਨੂੰ ਅਪੀਲ ਕਰਦਿਆਂ ਕਿਹਾ 25 ਤਰੀਕ ਤੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ ਤੇ 26 ਤਰੀਕ ਨੂੰ ਸ਼ਾਮ ਨੂੰ 6.30 ਵਜੇ ਤੋਂ 9 ਵਜੇ ਤਕ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਅਮਲੋਹ ਰੋਡ ਖੰਨਾ ਵਿਖੇ ਮੀਰੀ ਪੀਰੀ ਜਗਾਧਰੀ ਵਾਲੀਆਂ ਬੀਬੀਆਂ ਦਾ ਜਥਾ ਸੰਗਤ ਨੂੰ ਕੀਰਤਨ ਨਾਲ ਨਿਹਾਲ ਕਰੇਗਾ। ਉਨ੍ਹਾਂ ਵੱਧ ਤੋਂ ਵੱਧ ਗਿਣਤੀ ‘ਚ ਸੰਗਤ ਨੂੰ ਗੁਰਦੁਆਰਾ ਸਾਹਿਬ ਵਿਖੇ ਪੁੱਜਣ ਦੀ ਅਪੀਲ ਕੀਤੀ। 27 ਤਰੀਖ਼ ਨੂੰ ਭਾਈ ਕਮਲਪ੍ਰਰੀਤ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਫ਼ਤਹਿਗੜ੍ਹ ਸਾਹਿਬ ਆਪਣੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕਰਨਗੇ।
ਇਸ ਮੌਕੇ ਕੌਂਸਲਰ ਹਰਦੀਪ ਸਿੰਘ ਨੀਨੂੰ, ਪ੍ਰਧਾਨ ਅਵਤਾਰ ਸਿੰਘ, ਮਾਸਟਰ ਹਰਵਿੰਦਰ ਸਿੰਘ, ਹੈੱਡ ਗੰ੍ਥੀ ਗੁਰਮੀਤ ਸਿੰਘ, ਕੀਰਤਨੀ ਗੁਰਪ੍ਰਰੀਤ ਸਿਘ, ਕਰਨੈਲ ਸਿੰਘ, ਦਰਸ਼ਨ ਸਿੰਘ, ਗੁਰਿੰਦਰ ਸਿੰਘ, ਹਰਦੇਵ ਸਿੰਘ, ਸਤਿੰਦਰ ਸਿੰਘ, ਕੁਲਦੀਪ ਸਿੰਘ, ਆਦਿ ਹਾਜ਼ਰ ਸਨ।


