ਹਰਪ੍ਰਰੀਤ ਸਿੰਘ ਮਾਂਹਪੁਰ, ਜੌੜੇਪੁਲ ਜਰਗ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਰਥਲਾ ਦੇ ਵਿਦਿਆਰਥੀਆਂ ਨੇ ਸਕੂਲ ਦੇ ਪਿੰ੍ਸੀਪਲ ਰਾਮਦਾਸ ਨਸਰਾਲੀ ਦੀ ਅਗਵਾਈ ਦੀ ਅਗਵਾਈ ‘ਚ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੀ ਯਾਤਰਾ ਕੀਤੀ ਗਈ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ, ਖਡੂਰ ਸਾਹਿਬ, ਸ੍ਰੀ ਤਰਨਤਾਰਨ ਸਾਹਿਬ ਧਾਰਮਿਕ ਸਥਾਨਾਂ ਦੀ ਯਾਤਰਾ ਕੀਤੀ ਗਈ। ਉਪਰੰਤ ਜੰਗ–ਏ-ਆਜ਼ਾਦੀ ਯਾਦਗਾਰ ਕਰਤਾਰਪੁਰ ਦਾ ਦੌਰਾ ਕੀਤਾ ਗਿਆ। ਪਿੰ੍ਸੀਪਲ ਰਾਮਦਾਸ ਨਸਰਾਲੀ ਨੇ ਬੱਚਿਆਂ ਨੂੰ ਜੰਗ –ਏ-ਅਜ਼ਾਦੀ ਯਾਦਗਾਰ ‘ਚ ਦੇਸ਼ ਦੀ ਆਜ਼ਾਦੀ ਦੇ ਯੋਗਦਾਨ ਪਾਉਣ ਵਾਲਿਆਂ ਸਤੁੰਤਰਤਾਂ ਸੰਗਰਾਮੀਆਂ ਦੇ ਜੀਵਨ ਤੇ ਸ਼ਹੀਦੀ ਬਾਰੇ ਜਾਣਕਾਰੀ ਹਾਸਲ ਕੀਤੀ। ਉਨਾਂ੍ਹ ਕਿਹਾ ਕਿ ਅਜਿਹੀਆਂ ਯਾਤਰਾਵਾਂ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਦੀਆਂ ਹਨ। ਇਸ ਕਰਕੇ ਹੀ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਯਾਤਰਾਵਾਂ ਕਰਵਾਉਣ ਲਈ ਸਕੂਲਾਂ ਨੂੰ ਉਚੇਚ ਤੌਰ ‘ਤੇ ਗ੍ਾਂਟਾਂ ਭੇਜੀਆਂ ਜਾਂਦੀਆਂ ਹਨ। ਇਸ ਮੌਕੇ ਲੈਕਚਰਾਰ ਗੁਰਮੀਤ ਸਿੰਘ ਰਾਜੇਵਾਲ ਨੇ ਸੁਲਤਾਨਪੁਰ ਲੋਧੀ ਦੇ ਧਾਰਮਿਕ ਅਸਥਾਨ ਬਾਰੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਲੈਕਚਰਾਰ ਗੁਰਮੀਤ ਸਿੰਘ ਰਾਜੇਵਾਲ, ਪਰਵਿੰਦਰ ਕੌਰ ਤੇ ਗੁਰਸ਼ਰਨ ਕੌਰ ਹਾਜ਼ਰ ਸਨ।
ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’ ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ
ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ


