ਗੁਰਜੀਤ ਸਿੰਘ ਖ਼ਾਲਸਾ, ਰਾੜਾ ਸਾਹਿਬ : ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਰਾਪਤ ਗੁਰਦੁਆਰਾ ਨਿੰਮਸਰ ਚੋਲਾ ਸਾਹਿਬ ਘੁਡਾਣੀ ਕਲਾਂ ਵਿਖੇ ਨਗਰ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਨੌਜਵਾਨਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਈ ਰੋਜ਼ ਤੋਂ ਪ੍ਰਭਾਤ ਫੇਰੀਆਂ ਕੱਡੀਆਂ ਗਈਆਂ। ਜਿਨਾਂ੍ਹ ਦੀ ਸਮਾਪਤੀ ਉਪਰੰਤ ਐਤਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਸੁਚੱਜੇ ਪ੍ਰਬੰਧਾਂ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਗਿਆ।
ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਮੁੱਖ ਗੰ੍ਥੀ ਗਿਆਨੀ ਅਮਰੀਕ ਸਿੰਘ ਨੇ ਕੀਤੀ। ਇਹ ਨਗਰ ਕੀਰਤਨ ਗੁਰਦੁਆਰਾ ਚੋਲਾ ਸਾਹਿਬ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ ਤੇ ਨਗਰ ਦੀ ਪ੍ਰਕਰਮਾ ਕਰਦਾ ਹੋਇਆ ਗੁਰਦੁਆਰਾ ਨਿੰਮਸਰ ਸਾਹਿਬ, ਗੁਰਦੁਆਰਾ ਦਮਦਮਾ ਸਾਹਿਬ, ਗੁਰਦੁਆਰਾ ਸ਼੍ਰੋਮਣੀ ਭਗਤ ਰਵਿਦਾਸ ਜੀ ਆਦਿ ਅਸਥਾਨਾਂ ‘ਤੇ ਹੁੰਦਾ ਹੋਇਆ ਗੁਰਦੁਆਰਾ ਚੋਲਾ ਸਾਹਿਬ ਵਿਖੇ ਸੰਪੂਰਨ ਹੋਇਆ।
ਇਸ ਸ਼ੁਭ ਦਿਹਾੜੇ ‘ਤੇ ਵੱਖ ਵੱਖ ਰਾਗੀ ਤੇ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸ਼ਬਦ ਤੇ ਵਾਰਾਂ ਗਾਇਨ ਕੀਤੀਆਂ। ਇਸ ਮਹਾਨ ਨਗਰ ਕੀਰਤਨ ‘ਚ ਗੱਤਕਾ ਤੇ ਬੈਂਡ ਪਾਰਟੀਆਂ ਗੁਰੂ ਸਾਹਿਬ ਜੀ ਦੀ ਸ਼ੋਭਾ ਨੂੰ ਵਧਾਅ ਰਹੀਆਂ ਸਨ। ਨਗਰ ਕੀਰਤਨ ‘ਚ ਸ਼ਾਮਿਲ ਹੋਈ ਸਮੂਹ ਸੰਗਤ ਤੇ ਗੁਰੂ ਸਾਹਿਬ ਜੀ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਸੰਗਤ ਲਈ ਠੰਢੇ -ਮਿੱਠੇ ਤੇ ਨਮਕੀਨ ਪਦਾਰਥ ਅਤੁੱਟ ਵਰਤਾਏ ਗਏ। ਇਸ ਪਾਵਨ ਦਿਹਾੜੇ ‘ਤੇ ਇਕੱਤਰ ਹੋਈ ਸਮੂਹ ਸੰਗਤ ਦਾ ਧੰਨਵਾਦ ਮੈਨੇਜਰ ਗੁਰਜੀਤ ਸਿੰਘ ਨੇ ਕੀਤਾ। ਇਸ ਮੌਕੇ ਜਥੇਦਾਰ ਰਘਬੀਰ ਸਿੰਘ ਸਹਾਰਨਮਾਜਰਾ ਮੈਂਬਰ ਸ੍.ੋਮਣੀ ਕਮੇਟੀ, ਇੰਜ. ਜਗਦੇਵ ਸਿੰਘ ਬੋਪਾਰਾਏ, ਡਾ. ਜਸਪ੍ਰਰੀਤ ਸਿੰਘ ਬੀਜਾ, ਸਰਪੰਚ ਹਰਿੰਦਰਪਾਲ ਸਿੰਘ ਹਨੀ ਘੁਡਾਣੀ ਕਲਾਂ ਤੇ ਪੰਚ ਗੁਰਿੰਦਰ ਸਿੰਘ ਘੁਡਾਣੀ ਕਲਾਂ, ਗੁਰਦੁਆਰਾ ਇੰਸਪੈਕਟਰ ਸ਼ਮਿੰਦਰ ਸਿੰਘ, ਢਾਡੀ ਗੁਰਜੰਟ ਸਿੰਘ, ਭਾਈ ਹਰਪ੍ਰਰੀਤ ਸਿੰਘ, ਹਲਕਾ ਇੰਚਾਰਜ ਭਾਈ ਮਨਜੀਤ ਸਿੰਘ ਮਦਨੀਪੁਰ, ਸੀਨੀਅਰ ਆਗੂ ਗੁਰਪ੍ਰਰੀਤ ਸਿੰਘ ਲਾਪਰਾਂ, ਪ੍ਰਧਾਨ ਕੇਸਰ ਸਿੰਘ, ਭਾਈ ਗੁਰਪ੍ਰਰੀਤ ਸਿੰਘ, ਭਾਈ ਸਕਿੰਦਰ ਸਿੰਘ, ਸੀਨੀਅਰ ਆਗੂ ਦੀਦਾਰ ਸਿੰਘ, ਜਰਨੈਲ ਸਿੰਘ, ਗੁਰਬਚਨ ਸਿੰਘ, ਹਰਜੀਤ ਸਿੰਘ, ਛੱਜਵੀਰ ਸਿੰਘ, ਜਗਤਾਰ ਸਿੰਘ ਘੁਡਾਣੀ, ਸੁਪਿੰਦਰ ਸਿੰਘ ਆਦਿ ਹਾਜ਼ਰ ਸਨ।


