ਸਟਾਫ ਰਿਪੋਰਟਰ, ਖੰਨਾ : ਗੁਰਦੁਆਰਾ ਸ੍ਰੀ ਹਰਿਕ੍ਰਿਸ਼ਨ ਸਾਹਿਬ ਖੰਨਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ ਨੇ ਦੱਸਿਆ ਕਿ ਪਿਛਲੇ 40 ਦਿਨਾਂ ਤੋਂ ਸੁਖਮਨੀ ਸਾਹਿਬ ਸੁਸਾਇਟੀ ਤੇ ਇਲਾਕੇ ਦੀ ਸੰਗਤ ਵੱਲੋਂ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ ਤੇ ਪਿਛਲੇ ਕਈ ਦਿਨਾਂ ਤੋਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਸਨ। ਅੰਮਿ੍ਤ ਵੇਲੇ ਗੁਰੂਘਰ ਦੇ ਵਜ਼ੀਰ ਇੰਦਰਜੀਤ ਸਿੰਘ ਤੇ ਅਜੀਤ ਸਿੰਘ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ ਤੇ ਕੀਰਤਨ ਜਥੇ ਦੀਆਂ ਬੀਬੀਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ। ਮੰਚ ਪ੍ਰਬੰਧਕ ਤੇ ਸੰਚਾਲਕ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਬਾਵਾ ਨੇ ਗੁਰੂ ਜੀ ਦੇ ਜੀਵਨ ਸਬੰਧੀ ਜਾਣਕਾਰੀ ਸਾਂਝੀ ਕੀਤੀ। ਦੁਪਿਹਰ ਵੇਲੇ ਭਾਈ ਗੁਰਪ੍ਰਰੀਤ ਸਿੰਘ ਵੱਲੋਂ ਤੰਤੀ ਸਾਜ਼ਾਂ ਨਾਲ ਕਥਾ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਜੀਤ ਸਿੰਘ, ਦਲਵੀਰ ਸਿੰਘ, ਮਾ.ਸੁਰਿੰਦਰ ਸਿੰਘ, ਨਿੱਕਾ ਸਿੰਘ ਿਢੱਲੋਂ, ਨਰਿੰਦਰ ਸਿੰਘ, ਮੋਹਨ ਸਿੰਘ ਸੰਭੂ, ਕਰਮ ਸਿੰਘ, ਰਘੁਬੀਰ ਸਿੰਘ, ਮੇਜਰ ਸਿੰਘ, ਗੁਰਵਿੰਦਰ ਸਿੰਘ, ਮੈਨੇਜਰ ਅਮਨਪ੍ਰਰੀਤ ਸਿੰਘ ਆਦਿ ਹਾਜ਼ਰ ਸਨ।