ਸੁਖਵਿੰਦਰ ਸਿੰਘ ਸਲੌਦੀ, ਖੰਨਾ : ਸ੍ਰੀ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ, ਸਲੌਦੀ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਦੇ ਸਬੰਧ ‘ਚ ਸਕੂਲ ‘ਚ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ‘ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਵਿਦਿਆਰਥੀਆਂ ਦੇੇ ਧਾਰਮਿਕ ਸ਼ਬਦ ਗਾਇਨ ਤੇ ਕਵਿਤਾਵਾਂ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਸਾਖੀਆਂ, ਗੁਰਬਾਣੀ ਦੀਆਂ ਤੁਕਾਂ ਦੀ ਵਿਆਖਿਆ, ਕਵਿਤਾਵਾਂ, ਜਪੁਜੀ ਸਾਹਿਬ ਜੀ ਦੀਆਂ ਪੰਜ ਪੌੜੀਆਂ ਦੇ ਜਾਪ ਆਦਿ ਜਮਾਤਾਂ ਦੇ ਅਨੁਸਾਰ ਮੁਕਾਬਲੇ ਕਰਵਾਏ ਗਏ।

ਪਿੰ੍ਸੀਪਲ ਦੀਪਾਲੀ ਨੰਦਾ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਉਪਦੇਸ਼ ਕ੍ਰਿਤ ਕਰੋ, ਨਾਮ ਜਪੋ, ਵੰਡ ਕੇ ਛਕੋ ਨੂੰ ਦਿ੍ੜ ਕਰਵਾਏ ਗਏ। ਪਿੰ੍ਸੀਪਲ ਦੀਪਾਲੀ ਨੰਦਾ ਨੇ ਕਿਹਾ ਸਾਨੂੰ ਆਪਣੇ ਗੁਰੂ ਸਾਹਿਬਾਨਾਂ ਵੱਲੋਂ ਦੱਸੇ ਮਾਰਗ ‘ਤੇ ਚੱਲ ਕੇ ਸਮਾਜ ‘ਚ ਗਰੀਬ ਲੋੜ੍ਹਵੰਦ ਲੋਕਾਂ ਲਈ ਤੇ ਵਾਤਾਵਰਨ ਨੂੰ ਸੰਭਾਲਣ ਦੇ ਕਾਰਜ ਕਰਨੇ ਚਾਹੀਦੇ ਹਨ। ਵਿਦਿਆਰਥੀਆਂ ਵੱਲੋਂ ਵੱਧ-ਚੜ੍ਹ ਕੇ ਹਿੱਸਾ ਲਿਆ ਗਿਆ। ਪ੍ਰਰੀ-ਪ੍ਰਰਾਈਮਰੀ ਦੇ ਵਿਦਿਆਰਥੀਆਂ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਜੀ ਦੇ ਦਰਸ਼ਨ ਵੀ ਕਰਵਾਏ ਗਏ। ਪਿੰ੍ਸੀਪਲ ਦੀਪਾਲੀ ਨੰਦਾ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਤੇ ਸਾਰਿਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ।