ਰਾਜਿੰਦਰ ਸਿੰਘ ਡਾਂਗੋ, ਪੱਖੋਵਾਲ : ਬਾਬਾ ਅਤਰ ਸਿੰਘ ਯਾਦਗਾਰੀ ਗੁਰਦੁਆਰਾ ਸਿੱਖ ਸੰਗਤ ਸਾਹਿਬ ਪਿੰਡ ਡਾਂਗੋ ਵਿਖੇ ਨਗਰ ਨਿਵਾਸੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪੁੱਜਾ। ਬੈਂਡ ਦੀਆਂ ਧੁੰਨਾਂ ਨੇ ਨਗਰ ਕੀਰਤਨ ਦੀ ਸੋਭਾ ਨੂੰ ਵਧਾਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਾਬਾ ਸੁਖਦੇਵ ਸਿੰਘ ਨੇ ਦੱਸਿਆ ਕਿ ਭਾਈ ਹਰਦੇਵ ਸਿੰਘ ਲਾਲਬਾਈ ਦੇ ਢਾਡੀ ਜੱਥੇ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ। ਇਸ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਦੀ ਉਸਾਰੀ ਵੱਲ ਵੱਡਾ ਕਦਮ:
ਸਾਈਟ ‘ਤੇ ਮੌਜੂਦ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਸ਼ੁਰੂ ਸਰੀ, ਬੀ.ਸੀ. – 10,000 ਸੀਟਾਂ ਵਾਲੇ ਪ੍ਰਸਤਾਵਿਤ ਸਿਟੀ ਸੈਂਟਰ ਐਰੀਨਾ ਵਾਲੀ ਜਗ੍ਹਾ ’ਤੇ ਢੋਆ-ਢੁਆਈ ਦਾ ਕੰਮ ਸ਼ੁਰੂ ਹੋ ਗਿਆ ਹੈ।

