ਮੁੰਬਈ : ਭਾਰਤੀ ਸਮੁੰਦਰੀ ਫ਼ੌਜ ’ਚ ਅਗਨੀਵੀਰ ਦੀ ਸਿਖਲਾਈ ਲੈ ਰਹੀ ਕੁੜੀ ਨੇ ਮੁੰਬਈ ’ਚ ਆਈਐੱਨਐੱਸ ਹਮਲਾ ’ਚ ਆਪਣੇ ਹੋਸਟਲ ਦੇ ਕਮਰੇ ’ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਦੱਸਿਆ ਕਿ ਕੇਰਲ ਦੀ ਰਹਿਣ ਵਾਲੀ ਇਹ ਕੁੜੀ ਮਲਾਡ ’ਚ ਮਾਲਵਾਨੀ ਇਲਾਕੇ ’ਚ ਆਈਐੱਨਐੱਸ ਹਮਲਾ ’ਚ ਸਿਖਲਾਈ ਲੈ ਰਹੀ ਸੀ। ਉਸ ਨੇ ਸੋਮਵਾਰ ਸਵੇਰੇ ਆਪਣੇ ਹੋਸਟਲ ਦੇ ਕਮਰੇ ’ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਵਾਲੀ ਥਾਂ ਤੋਂ ਕੋਈ ਖ਼ੁਦਕੁਸ਼ੀ ਨੋਟ ਬਰਾਮਦ ਨਹੀਂ ਹੋਇਆ ਤੇ ਜਾਪਦਾ ਹੈ ਕਿ ਉਸ ਨੇ ਨਿੱਜੀ ਕਾਰਨਾਂ ਕਰਕੇ ਖ਼ੁਦਕੁਸ਼ੀ ਕੀਤੀ। ਆਪਣੀ ਸ਼ੁਰੂਆਤੀ ਸਿਖਲਾਈ ਪੂਰੀ ਕਰਨ ਤੋਂ ਬਾਅਦ ਉਹ ਪਿਛਲੇ 15 ਦਿਨਾਂ ਤੋਂ ਇਸ ਕੇਂਦਰ ’ਚ ਸਿਖਲਾਈ ਲੈ ਰਹੀ ਹੈ। ਪੁਲਿਸ ਨੇ ਮਾਮਲੇ ’ਚ ਏਡੀਆਰ ਦਰਜ ਕੀਤੀ ਹੈ ਤੇ ਅਗਲੀ ਜਾਂਚ ਜਾਰੀ ਹੈ।
ਬਿਸ਼ਨੋਈ ਗੈਂਗ ਦੀਆਂ ਗ੍ਰਿਫ਼ਤਾਰੀਆਂ ਬਾਰੇ ਬਰੈਂਡਾ ਲੌਕ ਦਾ ਬਿਆਨ
ਸਰੀ ਵਿੱਚ ਜਬਰੀ ਵਸੂਲੀ ਦੇ ਸੰਕਟ ਨਾਲ ਨਜਿੱਠਣਾ ਸਿਟੀ ਆਫ਼ ਸਰੀ ਦੀ ਇੱਕ ਮੁੱਖ ਤਰਜੀਹ ਰਹੀ ਹੈ। ਅਸੀਂ ਇੱਕ ਤਾਲਮੇਲ ਵਾਲੀ ਰਾਸ਼ਟਰੀ ਪ੍ਰਤੀਕਿਰਿਆ, ਸਾਰੇ ਪੱਧਰਾਂ ਦੀਆਂ


