ਪੱਤਰ ਪੇ੍ਰਰਕ, ਖੰਨਾ : ਸੜਕ ਹਾਦਸੇ ‘ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਮਿ੍ਤਕ ਦੀ ਪਛਾਣ ਮੁਨੀਸ਼ ਕੁਮਾਰ ਵਜੋਂ ਹੋਈ ਹੈ। ਥਾਣਾ ਸਦਰ ਖੰਨਾ ‘ਚ ਵਾਰਡ-4 ਅਮਲੋਹ ਦੇ ਵਸਨੀਕ ਸਤੀਸ਼ ਕੁਮਾਰ ਨੇ ਸ਼ਿਕਾਇਤ ਦਰਜ ਕਰਵਾਉਂਦਿਆਂ ਦੱਸਿਆ 13 ਨਵੰਬਰ ਨੂੰ ਉਸ ਦਾ ਭਰਾ ਮੁਨੀਸ਼ ਕੁਮਾਰ ਆਪਣੇ ਦੋਸਤ ਜਤਿੰਦਰ ਕੁਮਾਰ ਨਾਲ ਮੋਟਰਸਾਈਕਲ ‘ਤੇ ਖੰਨਾ ਤੋਂ ਅਮਲੋਹ ਜਾ ਰਿਹਾ ਸੀ ਕਿ ਰਾਤ ਕਰੀਬ 11 ਵਜੇ ਤੇਜ਼ ਰਫਤਾਰ ਅਣਪਛਾਤੇ ਕਾਰ ਚਾਲਕ ਨੇ ਸਾਈਂ ਮੰਦਰ ਗਲਵੱਢੀ ਨੇੜੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦਾ ਭਰਾ ਤੇ ਦੋਸਤ ਸੜਕ ‘ਤੇ ਡਿੱਗ ਗਏ। ਉਸ ਦੇ ਭਰਾ ਦੇ ਸਿਰ ‘ਤੇ ਸੱਟ ਲੱਗੀ ਸੀ। ਉਸ ਦੇ ਭਰਾ ਦੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਹਾਦਸੇ ਦੀ ਜਾਂਚ ਕਰ ਰਹੇ ਈਓ ਹੌਲਦਾਰ ਵਰਿੰਦਰ ਸਿੰਘ ਨੇ ਦੱਸਿਆ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ
ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ


