Ad-Time-For-Vacation.png

ਭਗਵੰਤ ਮਾਨ ਦੀ ਅਮਰਿੰਦਰ ਨੂੰ ਚੇਤਾਵਨੀ, ਪ੍ਰਵਾਸੀਆਂ ਨੂੰ ਧਮਕੀਆਂ ਦੇਣੀਆਂ ਬੰਦ ਕਰਨ ਤੇ ਗਲਤ ਸ਼ਬਦਾਵਲੀ ਨਾ ਵਰਤਨ

ਅੰਮ੍ਰਿਤਸਰ:- ਆਮ ਆਦਮੀ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਗਵੰਤ ਮਾਨ ਨੇ ਪਾਰਟੀ ਲਈ ਚੋਣ ਪ੍ਰਚਾਰ ਕਰਨ ਲਈ ਕੈਨੇਡਾ ਤੋਂ ਆਏ ਪ੍ਰਵਾਸੀਆਂ ਦਾ ਮਨੋਬਲ ਵਧਾਉਂਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਬਾਹਰੋਂ ਆਏ ਪੰਜਾਬੀਆਂ ਨੂੰ ਧਮਕੀਆਂ ਦੇਣੀਆਂ ਬੰਦ ਕਰਨ ਅਤੇ ਉਨਾਂ ਖਿਲਾਫ ਗਲਤ ਸ਼ਬਦਾਵਲੀ ਦਾ ਇਸਤੇਮਾਲ ਨਾ ਕਰਨ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੀ ਹੀ ਪਾਰਟੀ ਦੇ ਸੀਨੀਅਰ ਆਗੂਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਬਾਗੀਆਂ ਵੱਲੋਂ ਕੈਪਟਨ ਅਮਰਿੰਦਰ ਦੇ ਡੁੱਬਦੇ ਬੇੜੇ ਵਿੱਚ ਵੱਟੇ ਪਾਏ ਜਾ ਰਹੇ ਹਨ, ਜਿਸ ਕਾਰਨ ਕੈਪਟਨ ਅਮਰਿੰਦਰ ਸਿੰਘ ਬੌਂਦਲ ਗਏ ਹਨ ਅਤੇ ਇਸੇ ਬੌਂਦਲਾਹਟ ਦੇ ਕਾਰਨ ਉਨਾਂ ਨੇ ਪ੍ਰਵਾਸੀਆਂ ਨੂੰ ਧਮਕੀ ਦਿੱਤੀ ਹੈ। ਉਨਾਂ ਕਿਹਾ ਕਿ ਪ੍ਰਵਾਸੀਆਂ ਵਿੱਚ ਕੋਈ ਵੀ ਬਾਹਰੀ ਵਿਅਕਤੀ ਨਹੀਂ ਹੈ ਅਤੇ ਸਾਰੇ ਹੀ ਸਾਡੇ ਆਪਣੇ ਭੈਣ-ਭਰਾ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਵੱਲੋਂ ਪੰਜਾਬ ਦੇ ਵਿਕਾਸ ਵਿੱਚ ਇੱਕ ਵੱਡਾ ਯੋਗਦਾਨ ਪਾਇਆ ਜਾਂਦਾ ਹੈ। ਉਨਾਂ ਕਿਹਾ ਕਿ ਐਨਆਰਆਈ ਭਾਈਚਾਰੇ ਨੂੰ ਪਤਾ ਹੈ ਕਿ ਪੰਜਾਬ ਵਿੱਚ ਭ੍ਰਿਸ਼ਟ ਸਿਸਟਮ ਦੇ ਕਾਰਨ ਇੱਥੇ ਉਨਾਂ ਦਾ ਨਿਵੇਸ਼ ਸੁਰੱਖਿਅਤ ਨਹੀਂ ਹੈ। ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਚਲਾਏ ਜਾਂਦੇ ਲੈਂਡ ਮਾਫੀਆ ਨੇ ਐਨਆਰਆਈਜ ਦੀਆਂ ਜਾਇਦਾਦਾਂ ਹੜਪ ਲਈਆਂ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਤੋਤਾ ਸਿੰਘ ਨੇ ਮੋਗਾ ਵਿਖੇ ਇੱਕ ਪ੍ਰਵਾਸੀ ਪੰਜਾਬੀ ਦੀ ਜਮੀਨ ਹੜਪ ਲਈ ਅਤੇ ਜਿਹੜੇ ਐਨਆਰਆਈ ਵੀਰ ਆਪਣੀਆਂ ਜਮੀਨਾਂ ਹੜੱਪੇ ਜਾਣ ਦੇ ਕੇਸ ਲੈ ਕੇ ਅਦਾਲਤ ਵਿੱਚ ਜਾਂਦੇ ਹਨ, ਉਨਾਂ ਦਾ ਜਾਂ ਤਾਂ ਕਤਲ ਹੋ ਜਾਂਦਾ ਹੈ, ਜਾਂ ਫਿਰ ਉਨਾਂ ਖਿਲਾਫ ਝੂਠੇ ਕੇਸ ਦਰਜ ਕਰ ਦਿੱਤੇ ਜਾਂਦੇ ਹਨ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਦਲ ਪਰਿਵਾਰ ਖਿਲਾਫ ਉਸ ਵੇਲੇ ਕਦੇ ਆਵਾਜ ਨਹੀਂ ਚੁੱਕੀ ਗਈ, ਜਦੋਂ ਬਾਦਲ ਦੇ ਕੈਬਿਨੇਟ ਮੰਤਰੀਆਂ ਵੱਲੋਂ ਪ੍ਰਵਾਸੀਆਂ ਦੀ ਜਮੀਨ ਹੜੱਪੀ ਜਾਂਦੀ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ

ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.