Ad-Time-For-Vacation.png

ਬਰਗਾੜੀ ਕਾਂਡ ‘ਤੇ ਆਮ ਆਦਮੀ ਪਾਰਟੀ ਦਾ ਵੱਡਾ ਖ਼ੁਲਾਸਾ

ਲੁਧਿਆਣਾ: ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਏ ਬੇਅਦਬੀ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਨੇ ਨਵਾਂ ਖ਼ੁਲਾਸਾ ਕੀਤਾ ਹੈ। ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਦਾਅਵਾ ਹੈ ਕਿ ਬੇਅਦਬੀ ਤੋਂ ਬਾਅਦ ਸਰਕਾਰ ਵੱਲੋਂ ਗਠਿਤ ਕੀਤੇ ਗਏ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੇ ਸਹੀ ਤੱਥਾਂ ਨੂੰ ਸਰਕਾਰ ਨੇ ਸਾਹਮਣੇ ਨਹੀਂ ਲਿਆਂਦਾ।

ਜਸਟਿਸ ਜ਼ੋਰਾ ਸਿੰਘ ਦੀ ਜਾਂਚ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਖਿਆ ਕਿ ਇਸ ਰਿਪੋਰਟ ਦੇ ਅਸਲੀ ਤੱਥਾਂ ਨੂੰ ਸਰਕਾਰ ਨੇ ਜਾਣਬੁੱਝ ਕੇ ਦਬਾ ਕੇ ਰੱਖਿਆ। ਪ੍ਰੈੱਸ ਕਾਨਫ਼ਰੰਸ ਦੌਰਾਨ ਜ਼ੋਰਾ ਸਿੰਘ ਕਮਿਸ਼ਨ ਦੀ ਅਸਲ ਰਿਪੋਰਟ ਨੂੰ ਜਨਤਕ ਕਰਦਿਆਂ ਐਚ.ਐਸ. ਫੂਲਕਾ ਨੇ ਆਖਿਆ ਕਿ ਪੂਰੇ ਮਾਮਲੇ ਦੀ ਸਰਕਾਰ ਨੇ ਸਹੀ ਜਾਂਚ ਨਹੀਂ ਕੀਤੀ।

‘ਆਪ’ ਆਗੂਆਂ ਨੇ ਦਾਅਵਾ ਕੀਤਾ ਕਿ ਸੁਖਬੀਰ ਸਿੰਘ ਬਾਦਲ ਦੇ ਆਦੇਸ਼ ਉੱਤੇ ਸ਼ਾਂਤੀ ਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਲੋਕਾਂ ਉੱਤੇ ਫਾਇਰਿੰਗ ਕੀਤੀ ਗਈ ਸੀ। ਇਸ ਦੌਰਾਨ ਆਪ ਨੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਰਿਪੋਰਟ ਜਨਤਕ ਕਰਨ ਦੀ ਮੰਗ ਕੀਤੀ। ਕੇਜਰੀਵਾਲ ਨੇ ਦੋਸ਼ ਲੲਇਆ ਕਿ ਬੇਅਦਬੀ ਕਾਂਡ ਦੀ ਪੂਰੀ ਯੋਜਨਾ ਸੁਖਬੀਰ ਸਿੰਘ ਬਾਦਲ ਨੇ ਰਚੀ ਸੀ ਇਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋਈ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.