ਹੈਪੀ ਜੱਲ੍ਹਾ, ਪਾਇਲ : ਬਾਬਾ ਸਾਹਿਬ ਸਿੰਘ ਬੇਦੀ ਸਪੋਰਟਸ ਕਲੱਬ ਪਿੰਡ ਬਰਮਾਲੀਪੁਰ ਵੱਲੋਂ ਕਰਵਾਏ ਜਾ ਰਹੇ ਫੁੱਟਬਾਲ ਟੂਰਨਾਮੈਂਟ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਮੂਹ ਨਗਰ ਵਾਸੀ ਤੇ ਐੱਨਆਰਆਈ ਵੀਰਾਂ ਦੇ ਸਹਿਯੋਗ ਸਦਕਾ ਕਰਵਾਏ ਜਾ ਰਹੇ ਫੁੱਟਬਾਲ ਇਕ ਪਿੰਡ ਓਪਨ ਟੂਰਨਾਮੈਂਟ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਪਰਮਿੰਦਰਜੀਤ ਸਿੰਘ ਤੂਰ ਨੇ ਦੱਸਿਆ ਇਹ ਟੂਰਨਾਮੈਂਟ 15,16,17,18 ਫਰਵਰੀ 2024 ਨੂੰ ਕਰਵਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਹੁਣ ਤੋਂ ਸ਼ੁਰੂ ਕਰ ਦਿੱਤੀਆ ਹਨ। ਉਨ੍ਹਾਂ ਕਿਹਾ ਪਹਿਲਾ ਤੇ ਦੂਜਾ ਸਥਾਨ ਪ੍ਰਰਾਪਤ ਕਰਨ ਵਾਲੀ ਨੂੰ ਟੀਮ ਨੂੰ ਵੱਡੇ ਪੱਧਰ ‘ਤੇ ਇਨਾਮ ਦਿੱਤੇ ਜਾਣਗੇ। ਇਸ ਟੂਰਨਾਮੈਂਟ ‘ਚ ਫੁੱਟਬਾਲ ਦੀਆਂ ਨਾਮੀ ਟੀਮਾਂ ਪੁੱਜਣਗੀਆਂ ਜਿਨ੍ਹਾਂ ਨੂੰ ਲਿਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ
ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ


