ਏਐੱਨਆਈ, ਨਵੀਂ ਦਿੱਲੀ : ਸ਼ਰਾਬ ਘੁਟਾਲੇ ‘ਚ ਜੇਲ ‘ਚ ਬੰਦ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੂੰ ਨਵੇਂ ਸਾਲ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਸ਼ੁੱਕਰਵਾਰ ਨੂੰ ਦਿੱਲੀ ਦੀ ਅਦਾਲਤ ਨੇ ‘ਆਪ’ ਸੰਸਦ ਮੈਂਬਰ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀਰਵਾਰ ਯਾਨੀ 21 ਦਸੰਬਰ ਨੂੰ ਦਿੱਲੀ ਦੀ ਅਦਾਲਤ ਨੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 10 ਜਨਵਰੀ ਤੱਕ ਵਧਾ ਦਿੱਤੀ ਸੀ। ਇਸ ਤਰ੍ਹਾਂ ‘ਆਪ’ ਆਗੂ ਦਾ ਨਵਾਂ ਸਾਲ ਵੀ ਜੇਲ੍ਹ ਦੇ ਅੰਦਰ ਹੀ ਸ਼ੁਰੂ ਹੋਵੇਗਾ।



