ਏਐੱਨਆਈ, ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿਚ ਭਾਰਤ ਮੰਡਪਮ ‘ਚ ਵੀਰ ਬਾਲ ਦਿਵਸ ਪ੍ਰੋਗਰਾਮ ਵਿਚ ਹਿੱਸਾ ਲਿਆ। ਦਿੱਲੀ ਦੇ ਭਾਰਤ ਮੰਡਪਮ ਵਿਖੇ ‘ਵੀਰ ਬਾਲ ਦਿਵਸ’ ਸਮਾਰੋਹ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ‘…ਵੀਰ ਬਾਲ ਦਿਵਸ’ ਭਾਰਤੀਅਤ ਦੀ ਰੱਖਿਆ ਲਈ ਕਿਸੇ ਵੀ ਹੱਦ ਤੱਕ ਜਾਣ ਦਾ ਪ੍ਰਤੀਕ ਹੈ।’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ‘ਅੱਜ ਦੇਸ਼ ਵੀਰ ਸਾਹਿਬਜ਼ਾਦਿਆਂ ਦੇ ਅਮਰ ਬਲੀਦਾਨ ਨੂੰ ਯਾਦ ਕਰ ਰਿਹਾ ਹੈ ਤੇ ਉਨ੍ਹਾਂ ਤੋਂ ਪ੍ਰੇਰਨਾ ਲੈ ਰਿਹਾ ਹੈ। ਆਜ਼ਾਦੀ ਦੇ ਅੰਮ੍ਰਿਤਕਾਲ ਵਿਚ ਵੀਰ ਬਾਲ ਦਿਵਸ ਦੇ ਰੂਪ ‘ਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਹੋਈ ਹੈ। ਪਿਛਲੇ ਸਾਲ 26 ਦਸੰਬਰ ਨੂੰ ਦੇਸ਼ ਵਿਚ ਪਹਿਲੀ ਵਾਰ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਇਆ ਗਿਆ ਸੀ ਤਾਂ ਦੇਸ਼ ਭਰ ਵਿਚ ਹਰ ਕਿਸੇ ਨੇ ਸਾਹਿਬਜ਼ਾਦਿਆਂ ਦੀ ਬਹਾਦਰੀ ਦੀਆਂ ਗਾਥਾਵਾਂ ਨੂੰ ਬੜੇ ਭਾਵੁਕਤਾ ਨਾਲ ਸੁਣਿਆ। ਵੀਰ ਬਾਲ ਦਿਵਸ ਭਾਰਤੀਅਤਾ ਦੀ ਰੱਖਿਆ ਲਈ ਕੁਝ ਵੀ ਕਰਨ ਦੇ ਸੰਕਲਪ ਦਾ ਪ੍ਰਤੀਕ ਹੈ। ਇਹ ਦਿਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਬਹਾਦਰੀ ਦੀ ਸਿਖਰ ‘ਤੇ ਉਮਰ ਮਾਅਨੇ ਨਹੀਂ ਰੱਖਦੀ।