ਸਲਮਾਨ ਖਾਨ ਦੇ ਪਨਵੇਲ ਫਾਰਮ ਹਾਊਸ ‘ਚ ਦੋ ਲੋਕਾਂ ਨੇ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਮੁੱਢਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਦੋਵਾਂ ਨੇ ਝਾੜੀਆਂ ਤੇ ਕੰਡਿਆਲੀਆਂ ਤਾਰਾਂ ਨੂੰ ਕੱਟ ਕੇ ਅਹਾਤੇ ਰਾਹੀਂ ਫਾਰਮ ਹਾਊਸ ‘ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਸਲਮਾਨ ਖਾਨ ਨੂੰ ਲਾਰੈਂਸ ਬਿਸ਼ਨੋਈ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ ਮਿਲ ਚੁੱਕੀ ਹੈ ਜਿਸ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਉਹ ਹਰ ਸਮੇਂ ਸਖ਼ਤ ਸੁਰੱਖਿਆ ਹੇਠ ਰਹਿੰਦੇ ਹਨ।

ਇਹ ਘਟਨਾ 4 ਜਨਵਰੀ ਦੀ ਹੈ। ਮੁਲਜ਼ਮਾਂ ਦੇ ਨਾਂ ਅਜੇੇਸ਼ ਕੁਮਾਰ ਓਮਪ੍ਰਕਾਸ਼ ਗਿੱਲ ਤੇ ਗੁਰਸੇਵਕ ਸਿੰਘ ਤੇਜਸਿੰਘ ਸਿੱਖ ਹੈ। ਉਨ੍ਹਾਂ ਨੇ ਫਾਰਮ ਹਾਊਸ ‘ਤੇ ਤਾਇਨਾਤ ਸੁਰੱਖਿਆ ਗਾਰਡਾਂ ਨੂੰ ਕਿਹਾ ਕਿ ਉਹ ਸਲਮਾਨ ਖਾਨ ਦੇ ਪ੍ਰਸ਼ੰਸਕ ਹਨ ਤੇ ਉਨ੍ਹਾਂ ਨੂੰ ਮਿਲਣਾ ਚਾਹੁੰਦੇ ਹਨ। ਹਾਲਾਂਕਿ, ਉਨ੍ਹਾਂ ਨੇ ਗਾਰਡਜ਼ ਨੂੰ ਆਪਣੇ ਨਾਂ ਗ਼ਲਤ ਦੱਸੇ ਸਨ।