ਆਨਲਾਈਨ ਡੈਸਕ, ਨਵੀਂ ਦਿੱਲੀ : ਸੰਘਣੀ ਧੁੰਦ, ਸ਼ੀਤ ਲਹਿਰ ਤੇ ਘੱਟ ਵਿਜ਼ੀਬਿਲਟੀ ਨੇ ਪੂਰੇ ਉੱਤਰੀ ਭਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਪਿਛਲੇ ਚਾਰ-ਪੰਜ ਦਿਨਾਂ ਤੋਂ ਦਿੱਲੀ-ਐਨਸੀਆਰ ਸਮੇਤ ਕਈ ਰਾਜਾਂ ਵਿੱਚ ਸਰਦੀ ਦਾ ਕਹਿਰ ਜਾਰੀ ਹੈ। ਦਿੱਲੀ ਵਿੱਚ ਪਿਛਲੇ ਕਈ ਦਿਨਾਂ ਤੋਂ ਲੋਕ ਸੂਰਜ ਦੇਵ ਦੇ ਦਰਸ਼ਨ ਵੀ ਨਹੀਂ ਕਰ ਸਕੇ ਹਨ। ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਠੰਢ ਦੇ ਹਾਲਾਤ ਬਰਕਰਾਰ ਹਨ। ਮੌਸਮ ਵਿਭਾਗ ਨੇ ਹੁਣ ਤਰੀਕ ਦਾ ਐਲਾਨ ਕਰ ਦਿੱਤਾ ਹੈ ਜਦੋਂ ਲੋਕਾਂ ਨੂੰ ਇਸ ਠੰਢ ਤੋਂ ਰਾਹਤ ਮਿਲੇਗੀ।

ਮੌਸਮ ਵਿਭਾਗ ਦੇ ਅਨੁਸਾਰ, ਉੱਤਰ-ਪੱਛਮੀ ਭਾਰਤ ਵਿੱਚ ਕੱਲ੍ਹ ਯਾਨੀ 11 ਜਨਵਰੀ ਤੋਂ Cold day ਤੋਂ ਗੰਭੀਰ Cold day ਦੀ ਸਥਿਤੀ ਘੱਟ ਹੋਣ ਵਾਲੀ ਹੈ। ਭਲਕ ਤੋਂ ਪੈ ਰਹੀ ਠੰਢ ਤੋਂ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਅਗਲੇ 4-5 ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਸਵੇਰ ਵੇਲੇ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ।