Ad-Time-For-Vacation.png

ਗੁਰਮਿਹਰ ਕੌਰ ਦੇ ਹੱਕ ‘ਚ ਆਏ ਕੈਪਟਨ

ਚੰਡੀਗੜ੍ਹ: ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏ.ਬੀ.ਵੀ.ਪੀ) ਦਾ ਵਿਰੋਧ ਕਰਕੇ ਚਰਚਾ ਵਿੱਚ ਆਈ ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥਣ ਗੁਰਮਿਹਰ ਕੌਰ ਦੇ ਹੱਕ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੀ ਆ ਗਏ ਹਨ। ਉਨ੍ਹਾਂ ਵਿਦਿਆਰਥਣ ਨੂੰ ਮਿਲ ਰਹੀਆਂ ਧਮਕੀਆਂ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਕੈਪਟਨ ਨੇ ਏ.ਬੀ.ਵੀ.ਪੀ. ਖ਼ਿਲਾਫ਼ ਮੋਰਚਾ ਖੋਲ੍ਹਦੇ ਹੋਏ ਉਸ ਨੂੰ ਘਟੀਆ ਰਾਜਨੀਤੀ ਕਰਾਰ ਦਿੱਤਾ।

ਉਨ੍ਹਾਂ ਕਾਰਗਿਲ ਦੇ ਸ਼ਹੀਦ ਕੈਪਟਨ ਮਨਦੀਪ ਸਿੰਘ ਦੀ ਬੇਟੀ ਗੁਰਮਿਹਰ ਕੌਰ ਵੱਲੋਂ ਦਿੱਲੀ ਦੇ ਰਾਮਜਸ ਕਾਲਜ ਦੀ ਘਟਨਾ ‘ਤੇ ਬਹਾਦਰੀ ਭਰਿਆ ਪੱਖ ਰੱਖਣ ਉੱਤੇ ਤਾਰੀਫ਼ ਕੀਤੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਏ.ਬੀ.ਵੀ.ਪੀ ਤੇ ਉਸ ਦੇ ਆਕਾਵਾਂ ਨੂੰ ਇਸ ਘਿਣੌਣੇ ਵਤੀਰੇ ‘ਤੇ ਸ਼ਰਮ ਮਹਿਸੂਸ ਕਰਨੀ ਚਾਹੀਦੀ ਹੈ।ਕੈਪਟਨ ਅਮਰਿੰਦਰ ਨੇ ਕਿਹਾ ਕਿ ਇਸ ਲੜਕੀ ਦੇ ਪਿਤਾ ਨੇ ਕਾਰਗਿਲ ਯੁੱਧ ਦੌਰਾਨ ਦੇਸ਼ ਲਈ ਕੁਰਬਾਨੀ ਦਿੱਤੀ ਸੀ। ਹੁਣ ਉਸ ਨੂੰ ਸਹੀ ਕਦਮ ਲਈ ਤੰਗ ਕੀਤਾ ਜਾ ਰਿਹਾ ਹੈ। ਕੈਪਟਨ ਨੇ ਏ.ਬੀ.ਵੀ.ਪੀ ਦੀ ਬੇਸ਼ਰਮੀ ਉਪਰ ਹੈਰਾਨੀ ਪ੍ਰਗਟਾਉਂਦਿਆਂ ਕਿਹਾ ਕਿ ਹਿੰਦੂ ਸੰਗਠਨ ਵੱਲੋਂ ਹੁਣ ਗੁਰਮਿਹਰ ਨੂੰ ਦਿੱਤੀਆਂ ਗਈਆਂ ਧਮਕੀਆਂ ਦਰਸਾਉਂਦੀਆਂ ਹਨ ਕਿ ਇਸ ‘ਚ ਦੇਸ਼ ਦੇ ਕਾਨੂੰਨ ਪ੍ਰਤੀ ਕੋਈ ਸਨਮਾਨ ਨਹੀਂ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ

ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.