ਜਾਗਰਣ ਪੱਤਰ ਪ੍ਰੇਰਕ, ਨਵੀਂ ਦਿੱਲੀ। ਰਾਜਧਾਨੀ ਦਿੱਲੀ ਦੇ ਇੱਕ ਪੰਜ ਤਾਰਾ ਹੋਟਲ ਵਿੱਚ ਭਾਰਤੀ ਮੂਲ ਦੀ ਅਮਰੀਕੀ ਔਰਤ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਚਾਣਕਿਆਪੁਰੀ ਇਲਾਕੇ ਦੀ ਹੈ। ਮਹਿਲਾ ਨੇ ਥਾਣੇ ‘ਚ ਇਕ ਪ੍ਰਾਈਵੇਟ ਕੰਪਨੀ ਦੇ ਸੀਈਓ ‘ਤੇ ਜਬਰ ਜਨਾਹ ਦਾ ਦੋਸ਼ ਲਗਾਇਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੀੜਤ ਔਰਤ ਦੀ ਉਮਰ 42 ਸਾਲ ਹੈ। ਔਰਤ ਦਾ ਦੋਸ਼ ਹੈ ਕਿ ਇੱਕ ਸਾਲ ਪਹਿਲਾਂ ਇੱਕ ਪ੍ਰਾਈਵੇਟ ਕੰਪਨੀ ਦੇ ਸੀਈਓ ਨੇ ਇੱਕ ਪੰਜ ਤਾਰਾ ਹੋਟਲ ਵਿੱਚ ਉਸ ਨਾਲ ਜਬਰ ਜਨਾਹ ਕੀਤਾ ਸੀ। ਪੁਲਿਸ ਨੇ ਔਰਤ ਦਾ ਮੈਡੀਕਲ ਕਰਵਾਇਆ ਹੈ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ।