ਕੈਪਟਨ ਅਮਰਿੰਦਰ ਦੇ ਮੁਕਾਬਲੇ ਜਨਰਲ ਜੇ ਜੇ ਸਿੰਘ ਦੀ ਜ਼ਮਾਨਤ ਵੀ ਜ਼ਬਤ ਹੋ ਗਈ

ਪਟਿਆਲਾ,- ਪੰਜਾਬ ਵਿਧਾਨ ਸਭਾ ਦੀ ਪਟਿਆਲਾ ਸੀਟ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਮੈਦਾਨ ਵਿੱਚ ਉਤਰੇ ਅਕਾਲੀ ਦਲ ਦੇ ਉਮੀਦਵਾਰ ਅਤੇ ਭਾਰਤੀ ਫੌਜ ਦੇ ਸਾਬਕਾ ਜਨਰਲ ਜੇ ਜੇ ਸਿੰਘ ਦੀ ਹਾਰ ਤਾਂ ਹੋਈ ਹੀ, ਉਸ ਦੀਜ਼ਮਾਨਤ ਵੀ ਜ਼ਬਤ ਹੋ ਗਈ ਹੈ।

ਪਟਿਆਲਾ ਸ਼ਹਿਰੀ ਹਲਕੇ ਵਿੱਚ ਇਕ ਲੱਖ ਪੰਜ ਹਜ਼ਾਰ 528 ਵੋਟਾਂ ਦੀ ਪੋਲਿੰਗ ਹੋਈ ਤੇ ਜ਼ਮਾਨਤ ਬਚਾਉਣ ਲਈ ਕੁੱਲ ਵੋਟਿੰਗ ਦਾ ਛੇ ਫੀਸਦੀ ਹਾਸਲ ਕਰਨਾ ਜ਼ਰੂਰੀ ਸੀ, ਜੋ ਕਰੀਬ 17 ਹਜ਼ਾਰ ਵੋਟ ਬਣਦੇ ਹਨ, ਪਰ ਜਨਰਲ ਜੇ ਜੇ ਸਿੰਘ ਨੂੰ ਕੇਵਲ 11677 ਵੋਟ ਮਿਲੇ ਤੇ ਉਨ੍ਹਾਂ ਦੀ ਜ਼ਮਾਨਤ ਵੀ ਜ਼ਬਤ ਹੋ ਗਈ। ਇਸ ਤੋਂ ਪਹਿਲਾ ਪਟਿਆਲਾ ਸ਼ਹਿਰੀ ਹਲਕੇ ਵਿੱਚ ਅਕਾਲੀ ਦਲ ਦੀ ਇੰਨੀ ਬੁਰੀ ਹਾਲਤ 2002 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੋਈ ਸੀ। ਉਸ ਸਮੇਂ 2002 ਵਿੱਚ ਅਕਾਲੀ ਉਮੀਦਵਾਰ ਸਰੂਪ ਸਿੰਘ ਸਹਿਗਲ ਨੂੰ ਕੇਵਲ 11 ਹਜ਼ਾਰ ਵੋਟ ਮਿਲੇ ਸਨ। ਇਸ ਵਿਧਾਨ ਸਭਾ ਚੋਣ ਵਿੱਚ ਪਟਿਆਲਾ ਸ਼ਹਿਰੀ ਹਲਕੇ ਤੋਂ ਸਿਰਫ ‘ਆਪ’ ਪਾਰਟੀ ਦੇ ਡਾ. ਬਲਬੀਰ ਸਿੰਘ ਚੰਗਾ ਪ੍ਰਦਰਸ਼ਨ ਕਰ ਸਕੇ ਅਤੇ ਉਨ੍ਹਾਂ ਨੂੰ 20 ਹਜ਼ਾਰ 179 ਵੋਟ ਮਿਲੇ। ਉਨ੍ਹਾਂ ਦੇ ਇਲਾਵਾ ਅਕਾਲੀ ਦਲ, ਆਪਣਾ ਪੰਜਾਬ ਪਾਰਟੀ ਸਮੇਤ ਸ਼ਿਵ ਸੈਨਾ ਅਤੇ ਆਜ਼ਾਦ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ। ਵਿਧਾਨ ਸਭਾ ਚੋਣਾਂ ਵਿੱਚ ਪਟਿਆਲਾ ਵਿੱਚ 10 ਹਜ਼ਾਰ 73 ਵੋਟਰਾਂ ਨੇ ਨੋਟਾ ਦਾ ਇਸਤੇਮਾਲ ਕੀਤਾ ਹੈ, ਯਾਨੀ ਇਨ੍ਹਾਂ ਵੋਟਰਾਂ ਨੇ ਕਿਸੇ ਵੀ ਉਮੀਦਵਾਰ ਨੂੰ ਵੋਟ ਨਹੀਂ ਦਿੱਤੀ। ਸੰਨੌਰ ਵਿੱਚ ਸਭ ਤੋਂ ਘੱਟ ਤਾਂ ਨਾਭਾ ਵਿੱਚ ਸਭ ਤੋਂ ਜ਼ਿਆਦਾ ਵੋਟਰਾਂ ਨੇ ਨੋਟਾ ਬਟਨ ਦਾ ਇਸਤੇਮਾਲ ਕੀਤਾ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.