ਨਸ਼ਾ ਤਸਕਰਾਂ ਦਾ ਸਾਥ ਨਾ ਦਿਓ ਸਾਧ ਸੰਗਤ ਜੀ…

ਬਠਿੰਡਾ, :-ਕੈਪਟਨ ਸਰਕਾਰ ਨੇ ਗੁਰੂ ਘਰਾਂ ‘ਚੋਂ ਮੁਨਿਆਦੀ ਕਰਾ ਕੇ ਨਸ਼ਾ ਤਸਕਰਾਂ ਨੂੰ ਤਾੜਨਾ ਦੇਣੀ ਸ਼ੁਰੂ ਕਰ ਦਿੱਤੀ ਹੈ। ਬਠਿੰਡਾ ਖ਼ਿੱਤੇ ਦੇ ਪਿੰਡਾਂ ਦੇ ਗੁਰੂ ਘਰਾਂ ਚੋਂ ਦੋ ਦਿਨਾਂ ਤੋਂ ਮੁਨਿਆਦੀ ਹੋ ਰਹੀ ਹੈ ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਸੁਨੇਹਾ ਦੱਸਿਆ ਜਾ ਰਿਹਾ ਹੈ।ਇਵੇਂ ਹੀ ਹਲਕਾ ਵਿਧਾਇਕਾਂ ਤਰਫ਼ੋਂ ਪਿੰਡਾਂ ਵਿਚ ਧੰਨਵਾਦੀ ਦੌਰੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਦੌਰਿਆਂ ਦੇ ਸਮਾਗਮਾਂ ਵਿਚ ਕੈਪਟਨ ਅਮਰਿੰਦਰ ਦਾ ਸੁਨੇਹਾ ਨਸ਼ਾ ਤਸਕਰਾਂ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ। ਹਲਕਾ ਭੁੱਚੋ ਦੇ ਕਈ ਪਿੰਡਾਂ ਦੇ ਗੁਰੂ ਘਰਾਂ ‘ਚੋਂ ਮੁਨਿਆਦੀ ਕਰਾਈ ਗਈ ਹੈ। ਮੁਨਿਆਦੀ ਵਿਚ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਲੈ ਕੇ ਨਸ਼ਾ ਤਸਕਰਾਂ ਨੂੰ ਤਾੜਨਾ ਕੀਤੀ ਜਾ ਰਹੀ ਹੈ ਕਿ ਉਹ ਫੌਰੀ ਨਸ਼ਿਆਂ ਦਾ ਕਾਰੋਬਾਰ ਬੰਦ ਕਰ ਦੇਣ।

ਦੱਸਣਯੋਗ ਹੈ ਕਿ ਇਸ ਮੁਨਿਆਦੀ ਦੀ ਸ਼ੁਰੂਆਤ ਵਿਧਾਇਕ ਰਮਨਦੀਪ ਸਿੰਘ ਸਿੱਕੀ ਨੇ ਆਪਣੇ ਹਲਕਾ ਬਾਬਾ ਬਕਾਲਾ ਤੋਂ ਕੀਤੀ ਸੀ। ਬਠਿੰਡਾ ਜ਼ਿਲ੍ਹੇ ਦੇ ਪਿੰਡ ਮਾੜੀ ਦੇ ਸਾਬਕਾ ਸਰਪੰਚ ਅਤੇ ਸੀਨੀਅਰ ਕਾਂਗਰਸੀ ਨੇਤਾ ਧਰਮ ਸਿੰਘ ਮਾੜੀ ਦਾ ਕਹਿਣਾ ਸੀ ਕਿ ਪਿੰਡ ਪਿੰਡ ਕੈਪਟਨ ਅਮਰਿੰਦਰ ਸਿੰਘ ਸੁਨੇਹਾ ਪੁੱਜਦਾ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ਾ ਤਸਕਰਾਂ ਨੂੰ ਕਾਲਾ ਧੰਦਾ ਛੱਡਣ ਦਾ ਆਖਰੀ ਮੌਕਾ ਦਿੱਤਾ ਜਾ ਸਕੇ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.