ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ ਹਮਲੇ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ”:ਗੁਰਪ੍ਰ੍ਰਤਾਪ (ਗੁਰੀ) ਗਿੱਲ

ਰੂਪ ਨਗਰ ( ਰੋਪੜ)ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲੜੀ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ ਹਮਲੇ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ। ਇਹ ਘਟਨਾ ਸਿਰਫ਼ ਇੱਕ ਵਿਅਕਤੀ ‘ਤੇ ਹਮਲਾ ਨਹੀਂ, ਸਗੋਂ ਉਨ੍ਹਾਂ ਸਭ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਜਾਪਦੀ ਹੈ ਜੋ ਕਥਿਤ ਗੈਰ-ਕਾਨੂੰਨੀ ਗਤੀਵਿਧੀਆਂ ਦੇ ਖ਼ਿਲਾਫ਼ ਆਵਾਜ਼ ਉਠਾਉਂਦੇ ਹਨ।
ਰੋਪੜ ਜ਼ਿਲ੍ਹੇ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਲੰਮੇ ਸਮੇਂ ਤੋਂ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਚੋਣਾਂ ਵੇਲੇ ਵੱਡੇ-ਵੱਡੇ ਵਾਅਦੇ ਕਰਨ ਵਾਲੇ ਰੋਪੜ ਦੇ ਵਿਧਾਇਕ ਅੱਜ ਇਸ ਗੰਭੀਰ ਮੁੱਦੇ ‘ਤੇ ਚੁੱਪੀ ਧਾਰੇ ਬੈਠੇ ਹਨ। ਜੇਕਰ ਸਰਕਾਰ ਅਤੇ ਸਥਾਨਕ ਨੁਮਾਇੰਦੇ ਇਮਾਨਦਾਰੀ ਨਾਲ ਕਾਰਵਾਈ ਕਰਦੇ, ਤਾਂ ਲੋਕਾਂ ਨੂੰ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਕਥਿਤ ਨਾਜਾਇਜ਼ ਮਾਈਨਿੰਗ ਦੇ ਖ਼ਿਲਾਫ਼ ਆਵਾਜ਼ ਨਾ ਉਠਾਉਣੀ ਪੈਂਦੀ।ਰੋਪੜ ਦੇ ਵਿਧਾਇਕ ਨੂੰ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਹਲਕੇ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਕਿਉਂ ਨਹੀਂ ਰੁਕ ਰਹੀ? ਕੀ ਕਾਰਨ ਹੈ ਕਿ ਵਾਰ-ਵਾਰ ਸ਼ਿਕਾਇਤਾਂ ਅਤੇ ਵਿਵਾਦਾਂ ਦੇ ਬਾਵਜੂਦ ਸਥਿਤੀ ਵਿੱਚ ਕੋਈ ਠੋਸ ਸੁਧਾਰ ਨਹੀਂ ਆਇਆ? ਲੋਕ ਇਸ ਦੇ ਜਵਾਬ ਚਾਹੁੰਦੇ ਹਨ।
ਜੇਕਰ ਪ੍ਰਸ਼ਾਸਨ ਸਮੇਂ ਸਿਰ ਪ੍ਰਭਾਵਸ਼ਾਲੀ ਕਾਰਵਾਈ ਕਰਦਾ, ਤਾਂ ਅੱਜ ਅਜਿਹੀਆਂ ਘਟਨਾਵਾਂ ਸਾਹਮਣੇ ਨਾ ਆਉਂਦੀਆਂ। ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਇਹ ਵੀ ਸਪੱਸ਼ਟ ਕੀਤਾ ਜਾਣਾ ਚਾਹੀਦਾ ਹੈ ਕਿ ਕੀ ਕਿਸੇ ਅਧਿਕਾਰੀ ਦੀ ਲਾਪਰਵਾਹੀ ਜਾਂ ਕਿਸੇ ਹੋਰ ਦੀ ਭੂਮਿਕਾ ਰਹੀ ਹੈ।ਮੈਂ ਪੰਜਾਬ ਸਰਕਾਰ ਤੋਂ ਮੰਗ ਕਰਦਾ ਹਾਂ ਕਿ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ ਹਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ, ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਰੋਪੜ ਜ਼ਿਲ੍ਹੇ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵਿਆਪਕ ਮੁਹਿੰਮ ਚਲਾ ਕੇ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇ।ਰੋਪੜ ਦੇ ਲੋਕ ਹੁਣ ਜਵਾਬ ਚਾਹੁੰਦੇ ਹਨ, ਬਹਾਨੇ ਨਹੀਂ। ਜੇਕਰ ਸਰਕਾਰ ਅਤੇ ਵਿਧਾਇਕ ਕਥਿਤ ਨਾਜਾਇਜ਼ ਮਾਈਨਿੰਗ ਨਹੀਂ ਰੋਕ ਸਕਦੇ, ਤਾਂ ਉਨ੍ਹਾਂ ਨੂੰ ਆਪਣੇ ਵਿਧਾਇਕ ਪਦ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.