ਕੈਨੇਡੀਅਨ ਪਾਰਲੀਮੈਂਟ ਵਿਖੇ ਵਿਸਾਖੀ ਨੂੰ ਸਪ੍ਰਪਿਤ ਭੋਗ ਅਤੇ ਕੀਰਤਨ

ਓਟਾਵਾ: ਪੰਜਾਬੀ ਮੂਲ ਦੇ ਪਾਰਲੀਮੈਂਟ ਮੈਂਬਰਾਂ ਵੱਲੋਂ ਖਾਲਸੇ ਦੇ ਜਨਮ ਦਿਹਾੜੇ ਵਿਸਾਖੀ ਨੂੰ ਸਪ੍ਰਪਿਤ ਆਖੰਡ ਪਾਠ ਦੇ ਭੋਗ ਅਤੇ ਕੀਰਤਨ ਦਾ ਆਯੋਜਿਨ ਪਾਰਲੀਮੈਂਟ ਵਿੱਚ ਕਰਵਾਇਆ ਗਿਆ। ਆਖੰਡ ਪਾਠ ਦਿਨ ਸ਼ਨਿਚਰਵਾਰ ਨੂੰ ਆਰੰਭ ਹੋਏ ਅਤੇ ਸੋਮਵਾਰ ਨੂੰ ਭੋਗ ਪਾਏ ਗਏ ਜਿਸ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ। ਇਸ ਮੌਕੇ ਪੰਜਾਬੀ ਮੂਲ ਦੇ ਸਮੂਹ ਪਾਰਲੀਮੈਂਟ ਮੈਂਬਰਾਂ ਤੋਂ ਇਲਾਵਾ ਕਈ ਹੋਰ ਐਮ ਪੀ ਵੀ ਪੁੱਜੇ ਹੋਏ ਸਨ। ਕੈਨੇਡਾ ਦੇ ਵੱਖ ਵੱਖ ਹਿੱਸਿਆਂ ਤੋਂ ਆਏ ਢਾਈ ਤੋਂ ਤਿੰਨ ਦੇ ਕਰੀਬ ਸਿੱਖ ਸ਼ਰਧਾਲਆਂ ਨੇ ਵੀ ਆਪਣੀ ਹਾਜ਼ਰੀ ਭਰੀ।

ਪਾਰਲੀਮੈਂਟ ਅਹਾਤੇ ਦੇ ਲਾਗੇ 180 ਵੈਲਗਿੰਟਨ ਸਟਰੀਟ ਉੱਤੇ ਸਥਿਤ ਮੈਕਡਾਨਲਡ ਬਲਾਕ ਵਿੱਚ ਹੋਏ ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਸ਼ਾਮਲ ਨਹੀਂ ਹੋ ਸਕੇ। ਇਹ ਦੋਵੇਂ ਅੱਜ ਕੱਲ ਵਿਮੀ ਰਿੱਜ ਦੇ ਸ਼ਤਾਬਦੀ ਸਮਾਗਮਾਂ ਵਿੱਚ ਭਾਗ ਲੈਣ ਲਈ ਫਰਾਂਸ ਪੁੱਜੇ ਹੋਏ ਹਨ।

ਇਸ ਮੌਕੇ ਇੱਕਤਰ ਧਾਰਮਿਕ ਸਭਾ ਨੂੰ ਹਾਊਸ ਆਫ ਕਾਮਨਜ਼ ਵਿੱਚ ਸਰਕਾਰੀ ਪੱਖ ਦੀ ਨੇਤਾ (ਮੰਤਰੀ ਅਹੁਦਾ) ਬਰਦੀਸ਼ ਕੌਰ ਚੱਗੜ ਅਤੇ ਓਟਾਵਾ ਸਿੱਖ ਸੁਸਾਇਟੀ ਦੇ ਪ੍ਰਧਾਨ ਰਾਮ ਸਰੂਪ ਸਿੰਘ ਨੇ ਸੰਬੋਧਨ ਕੀਤਾ। ਇਸ ਸਮਾਗਮ ਨੂੰ ਪਾਰਲੀਮੈਂਟ ਮੈਂਬਰਾਂ ਦੀ ਤਰਫ ਤੋਂ ਓਟਾਵਾ ਸਿੱਖ ਸੁਸਾਇਟੀ ਨੇ ਆਯਜਿਤ ਕੀਤਾ।

ਇਸ ਮੌਕੇ ਇੰਡੀਅਨ ਹਾਈ ਕਮਿਸ਼ਨਰ ਵਿਕਾਸ ਸਰੂਪ ਨੇ ਵੀ ਹਾਜ਼ਰੀ ਭਰੀ ਅਤੇ ਉਹਨਾਂ ਦੀ ਹਾਜ਼ਰੀ ਨੂੰ ਸਟੇਜ ਤੋਂ ਕਬੂਲ ਕੀਤਾ ਗਿਆ। ਪੰਜਾਬੀ ਪੱਤਰਕਾਰ ਬੌਬ ਦੁਸਾਂਝ ਨਾਲ ਗੱਲਬਾਤ ਕਰਦੇ ਹੋਏ ਜਿੱਥੇ ਹਾਈ ਕਮਿਸ਼ਨਰ ਨੇ ਵਿਸਾਖੀ ਦੀਆਂ ਮੁਬਾਰਕਾਂ ਪੇਸ਼ ਕੀਤੀਆਂ, ਊਸਦੇ ਨਾਲ ਹੀ ਆਸ ਪ੍ਰਗਟ ਕੀਤੀ ਕਿ ਆਉਣ ਵਾਲੇ ਸਮੇਂ ਵਿੱਚ ਭਾਰਤ-ਕੈਨੇਡਾ ਸਬੰਧ ਹੋਰ ਵੀ ਮਜ਼ਬੂਤ ਹੋਣਗੇ। ਹਾਲ ਵਿੱਚ ਹੀ ਨਿਯੁਕਤ ਕੀਤੇ ਗਏ ਸਿੱਖ ਸੀਨੇਟਰ ਸਾਬੀ ਮਰਵਾਹਾ ਨੇ ਵੀ ਇਸ ਸਮਾਗਮ ਵਿੱਚ ਹਾਜ਼ਰੀ ਲੁਆਈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.