ਗ਼ਜ਼ਲ ਮੰਚ ਸਰੀ ਵੱਲੋਂ ਸਾਲਾਨਾ ‘ਸ਼ਾਇਰਾਨਾ ਸ਼ਾਮ 2026’ 19 ਸਤੰਬਰ ਨੂੰ

ਸਰੀ, (ਹਰਦਮ ਮਾਨ)- ਗ਼ਜ਼ਲ ਮੰਚ ਸਰੀ ਵੱਲੋਂ ਪੰਜਾਬੀ ਸ਼ਾਇਰੀ ਨੂੰ ਸਮਰਪਿਤ ਸਾਲਾਨਾ ‘ਸ਼ਾਇਰਾਨਾ ਸ਼ਾਮ 2026’ 19 ਸਤੰਬਰ, ਦਿਨ ਸ਼ਨੀਵਾਰ ਨੂੰ ਸਰੀ ਆਰਟਸ ਸੈਂਟਰ ਵਿਖੇ ਕਰਵਾਈ ਜਾ ਰਹੀ ਹੈ। ਇਸ ਮੌਕੇ ਵਿਸ਼ੇਸ਼ ਕਵੀ ਦਰਬਾਰ ਕਰਵਾਇਆ ਜਾਵੇਗਾ, ਜਿਸ ਵਿੱਚ ਕੈਨੇਡਾ ਅਤੇ ਅਮਰੀਕਾ ਦੇ ਪ੍ਰਸਿੱਧ ਸ਼ਾਇਰ ਆਪਣਾ ਕਲਾਮ ਪੇਸ਼ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਗ਼ਜ਼ਲ ਮੰਚ ਸਰੀ ਦੇ ਜਨਰਲ ਸਕੱਤਰ ਦਵਿੰਦਰ ਗੌਤਮ ਨੇ ਦੱਸਿਆ ਕਿ ‘ਸ਼ਾਇਰਾਨਾ ਸ਼ਾਮ’ ਦਾ ਮਕਸਦ ਵਧੀਆ ਪੰਜਾਬੀ ਸ਼ਾਇਰੀ ਨੂੰ ਸਾਹਿਤ ਪ੍ਰੇਮੀਆਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਅਤੇ ਅਮਰੀਕਾ ਵਿੱਚ ਵੱਸਦੇ ਨਾਮਵਰ ਸ਼ਾਇਰਾਂ ਦੀ ਸ਼ਮੂਲੀਅਤ ਨਾਲ ਹੋਣ ਵਾਲਾ ਇਹ ਕਵੀ ਦਰਬਾਰ ਸਰੋਤਿਆਂ ਲਈ ਯਾਦਗਾਰੀ ਸਾਹਿਤਕ ਅਨੁਭਵ ਹੋਵੇਗਾ।

ਇਸ ਸ਼ਾਮ ਦੌਰਾਨ ਲਖਵਿੰਦਰ ਕੌਰ ਲੱਕੀ, ਸੁਮਨ ਤਾਰਿਕ, ਸੁਖਜੀਤ ਹੁੰਦਲ, ਭੁਪਿੰਦਰ ਦੂਲੇ, ਕੁਲਵਿੰਦਰ, ਕੁਲਵਿੰਦਰ ਖਹਿਰਾ, ਪ੍ਰੀਤ ਮਨਪ੍ਰੀਤ, ਰਾਜਵੰਤ ਰਾਜ, ਦਵਿੰਦਰ ਗੌਤਮ, ਦਸ਼ਮੇਸ਼ ਗਿੱਲ ਫਿਰੋਜ਼, ਹਰਦਮ ਮਾਨ, ਜਸਵਿੰਦਰ, ਅਫ਼ਜ਼ਲ ਬਸ਼ੀਰ ਬਾਜਵਾ, ਗੁਰਮੀਤ ਸਿੱਧੂ, ਨੂਰ ਬੱਲ, ਬਲਦੇਵ ਸੀਹਰਾ, ਮਨਜੀਤ ਕੰਗ, ਇੰਦਰਜੀਤ ਧਾਮੀ, ਨਰਿੰਦਰ ਭਾਗੀ ਅਤੇ ਮਹਿੰਦਰਪਾਲ ਸਿੰਘ ਪਾਲ ਆਪਣੀਆਂ ਖੂਬਸੂਰਤ ਰਚਨਾਵਾਂ ਨਾਲ ਪੇਸ਼ ਹੋਣਗੇ।

ਦਵਿੰਦਰ ਗੌਤਮ ਨੇ ਦੱਸਿਆ ਕਿ ਇਹ ਪ੍ਰੋਗਰਾਮ ਸ਼ਾਮ 3 ਵਜੇ ਤੋਂ ਸ਼ਾਮ 7 ਵਜੇ ਤੱਕ ਸਰੀ ਆਰਟਸ ਸੈਂਟਰ, 13750–88 ਐਵੇਨਿਊ, ਸਰੀ ਵਿਖੇ ਹੋਵੇਗਾ। ਉਨ੍ਹਾਂ ਸਮੂਹ ਸਾਹਿਤ ਪ੍ਰੇਮੀਆਂ ਨੂੰ ਇਸ ਸ਼ਾਇਰਾਨਾ ਸ਼ਾਮ ਵਿੱਚ ਸ਼ਾਮਲ ਹੋ ਕੇ ਪੰਜਾਬੀ ਸ਼ਾਇਰੀ ਦੇ ਇਸ ਖ਼ੂਬਸੂਰਤ ਸਫ਼ਰ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ।

Share:

Facebook
Twitter
Pinterest
LinkedIn
matrimonail-ads
On Key

Related Posts

10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਦੀ ਉਸਾਰੀ ਵੱਲ ਵੱਡਾ ਕਦਮ:

ਸਾਈਟ ‘ਤੇ ਮੌਜੂਦ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਸ਼ੁਰੂ ਸਰੀ, ਬੀ.ਸੀ. – 10,000 ਸੀਟਾਂ ਵਾਲੇ ਪ੍ਰਸਤਾਵਿਤ ਸਿਟੀ ਸੈਂਟਰ ਐਰੀਨਾ ਵਾਲੀ ਜਗ੍ਹਾ ’ਤੇ ਢੋਆ-ਢੁਆਈ ਦਾ ਕੰਮ ਸ਼ੁਰੂ ਹੋ ਗਿਆ ਹੈ।

ਸਰੀ ਸਿਟੀ ਵੱਲੋਂ ਯੋਗ ਵੋਟਰਾਂ ਨੂੰ 17 ਅਕਤੂਬਰ 2026 ਦੀਆਂ ਮਿਊਂਸੀਪਲ ਚੋਣਾਂ ਵਿੱਚ ਵੋਟ ਪਾਉਣ ਦੀ ਅਪੀਲ

ਸਰੀ ਸਿਟੀ ਵੱਲੋਂ ਯੋਗ ਵੋਟਰਾਂ ਨੂੰ 17 ਅਕਤੂਬਰ 2026 ਦੀਆਂ ਮਿਊਂਸੀਪਲ ਚੋਣਾਂ ਵਿੱਚ ਵੋਟ ਪਾਉਣ ਦੀ ਅਪੀ ਸਰੀ, ਬੀ.ਸੀ. – ਸਰੀ ਸਿਟੀ ਸਾਰੇ ਯੋਗ ਵੋਟਰਾਂ ਨੂੰ

ਸਰੀ ਵਿਚ ਵੈਨਕੂਵਰ ਵਿਚਾਰ ਮੰਚ ਵੱਲੋਂ ‘ਜਰਨੈਲ ਸਿੰਘ ਆਰਟਿਸਟਸਿਮਰਤੀ ਗਰੰਥ’ ਲੋਕ ਅਰਪਣ

ਸਰੀ, 8 ਸਤੰਬਰ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ (ਰਜਿ.) ਵੱਲੋਂ ਬੀਤੇ ਦਿਨ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੀ ਯਾਦ ਨੂੰ ਸਮਰਪਿਤ ਸਿਮਰਤੀ ਗਰੰਥ ਰਿਲੀਜ਼ ਸਮਾਗਮ ਗਰੈਂੜ ਤਾਜ ਬੈਂਕੁਇਟ ਹਾਲ ਸਰੀ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.