Ad-Time-For-Vacation.png

ਘੁੱਗੀ ਨੇ ਮਾਰੀ ਆਪ ਦੀ ਛਤਰੀ ਤੋਂ ਉਡਾਰੀ

ਭਗਵੰਤ ਮਾਨ ਵੱਲੋਂ ਕਮਾਨ ਸੰਭਾਲਦਿਆਂ ਹੀ ਬਾਗੀਆਂ ਦੇ ਪਰ ਕੁਤਰਣੇ ਸ਼ੁਰੂ

ਚੰਡੀਗੜ, (ਮਨਜੀਤ ਸਿੰਘ ਟਿਵਾਣਾ) : ਦਿੱਲੀ ਤੋਂ ਲੈ ਕੇ ਪੰਜਾਬ ਤਕ ਆਮ ਆਦਮੀ ਪਾਰਟੀ (ਆਪ) ਵਿਚ ਸਿਆਸੀ ਘਮਾਸਾਨ ਦਾ ਦੌਰ ਜਾਰੀ ਹੈ। ਅਰਵਿੰਦ ਕੇਜਰੀਵਾਲ ਵਲੋਂ ਭਗਵੰਤ ਮਾਨ ਨੂੰ ਪਾਰਟੀ ਦਾ ਪੰਜਾਬ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਨਾਰਾਜ਼ ਚੱਲ ਰਹੇ ਸਾਬਕਾ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਨੇ ਆਖਿਰ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਦੂਜੇ ਪਾਸੇ ‘ਆਪ’ ਦੇ ਨਵੇਂ ਬਣੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਾਰਟੀ ਵਿਰੋਧੀ ਗਤੀਵਿਧਿਆਂ ਦੇ ਕਾਰਨ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਤੋਂ ਆਗੂ ਉਪਕਾਰ ਸਿੰਘ ਸੰਧੂ ਨੂੰ ਪਾਰਟੀ ਵਿਚੋਂ ਬਰਖਾਸਤ ਕਰ ਦਿੱਤਾ ਗਿਆ ਹੈ। ਮਾਨ ਨੇ ਕਿਹਾ ਕਿ ਵਲੰਟੀਅਰ ਆਮ ਆਦਮੀ ਪਾਰਟੀ ਦੀ ਤਾਕਤ ਹਨ ਪਰੰਤੂ ਅਨੁਸ਼ਾਸ਼ਨਹੀਣਤਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।

ਚੰਡੀਗੜ ਵਿਚ ਅੱਜ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ‘ਆਪ’ ਦੇ ਸਾਬਕਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਉਰਫ ਘੁੱਗੀ ਨੇ ਕਿਹਾ ਕਿ ਉਨਾਂ ਨੂੰ ਭਗਵੰਤ ਮਾਨ ਦੇ ਪੰਜਾਬ ਪ੍ਰਧਾਨ ਬਣਨ ‘ਤੇ ਕੋਈ ਨਾਰਾਜ਼ਗੀ ਨਹੀਂ ਪਰ ਉਨਾਂ ਨੂੰ ਪਾਰਟੀ ਵਲੋਂ ਲਏ ਜਾਣ ਵਾਲੇ ਫੈਸਲਿਆਂ ‘ਤੇ ਇਤਰਾਜ਼ ਹੈ। ਗੁਰਪ੍ਰੀਤ ਨੇ ਇਹ ਵੀ ਦਾਅਵਾ ਕੀਤਾ ਕਿ ਜਦੋਂ ਉਨਾਂ ਨੂੰ ਪੰਜਾਬ ਦਾ ਕਨਵੀਨਰ ਬਣਾਇਆ ਗਿਆ ਸੀ, ਉਸ ਸਮੇਂ ਉਨਾਂ ਇਹ ਜ਼ਿੰਮੇਵਾਰੀ ਲੈਣ ਤੋਂ ਇਨਕਾਰ ਕੀਤਾ ਸੀ ਪਰ ਬਾਵਜੂਦ ਇਸਦੇ ਪਾਰਟੀ ਵਲੋਂ ਉਨਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਘੁੱਗੀ ਨੇ ਕਿਹਾ ਕਿ ਮੈਂ ਬੜੇ ਹੀ ਚਾਅ ਨਾਲ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਇਆ ਸੀ ਅਤੇ ਹੁਣ ਬੜੇ ਦੁੱਖ ਨਾਲ ਪਾਰਟੀ ਨੂੰ ਛੱਡ ਰਿਹਾ ਹਾਂ। ਘੁੱਗੀ ਨੇ ਬਟਾਲੇ ਦੀ ਜਨਤਾ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਆਖਰੀ ਸਾਹ ਤਕ ਉਨਾਂ ਦੇ ਨਾਲ ਖੜੇ ਹੋਣ ਦੀ ਗੱਲ ਵੀ ਆਖੀ ਹੈ।

ਗੁਰਪ੍ਰੀਤ ਨੇ ਕਿਹਾ ਕਿ ਮੈਂ ਆਪਣੀ ਜ਼ਿੰਮੇਵਾਰੀ ਨੂੰ ਮੈਂ ਪੂਰੀ ਤਨਦੇਹੀ ਨਾਲ ਨਿਭਾਇਆ ਅਤੇ ਹਮੇਸ਼ਾ ਪਾਰਟੀ ਨੂੰ ਜੋੜ ਕੇ ਰੱਖਣ ਦੀ ਕੋਸ਼ਿਸ਼ ਕੀਤੀ। ਵੱਡੀ ਫੁੱਟ ਦਾ ਸ਼ਿਕਾਰ ਹੋਈ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚ ਇਹ ਇਕ ਵੱਡਾ ਝਟਕਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.