ਵੈਨਕੂਵਰ,: ਵੈਨਕੂਵਰ ਦੇ ਨਾਲ ਲੱਗਦੇ ਸ਼ਹਿਰ ਰਿਚਮੰਡ ਵਿਚ ਇਕ ਪੰਜਾਬੀ ਨੌਜਵਾਨ ਨੂੰ ਚਲਦੀ ਕਾਰ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮ੍ਰਿਤਕ ਦੀ ਪਛਾਣ ਜਾਰੀ ਕਰਦਿਆਂ ਦੱÎਸਿਆ ਕਿ ਮ੍ਰਿਤਕ ਜਸਦੀਪ ਸਿੰਘ ਕਲੇਰ ਵਿਰੁੱਧ ਡਰੱਗ ਤਸਕਰੀ ਦੇ ਦੋਸ਼ ਹੇਠ ਕੇਸ ਦਰਜ ਸੀ। ਚਸ਼ਮਦੀਦ ਅਨੁਸਾਰ ਰਿਚਮੰਡ ਵਿਚ ਗਰੈਨਵਿਲੇ ਰੋਡ ‘ਤੇ ਜਾਂਦਿਆਂ ਹਮਲਾਵਰਾਂ ਨੇ ਉਸ ਦੇ ਬਰਾਬਰ ਕਾਰ ਲਿਜਾ ਕੇ ਗੋਲੀਆਂ ਮਾਰੀਆਂ ਜਿਸ ਤੋਂ ਬਾਅਦ ਜ਼ਖਮੀ ਕਲੇਰ ਦੀ ਕਾਰ ਦਰੱਖਤ ਨਾਲ ਟਕਰਾ ਗਈ। ਹੰਗਾਮੀ ਅਮਲੇ ਵਲੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ।
ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ
50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ


